ਭੋਗਪੁਰ (ਰਾਜੇਸ਼ ਸੂਰੀ)— ਆੜ੍ਹਤੀਆਂ ਵੱਲੋਂ ਝੋਨੇ ਦੀ ਖਰੀਦ ਦਾ ਬਾਇਕਾਟ ਕਰਦੇ ਹੋਏ ਮਾਰਕੀਟ ਕਮੇਟੀ ਭੋਗਪੁਰ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਦਰਅਸਲ ਆੜ੍ਹਤੀਆਂ ਨੇ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਖਰੀਦ ਦੌਰਾਨ ਆੜ੍ਹਤੀਆਂ ਨੂੰ ਮੰਡੀ 'ਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਬੈਂਕ ਖਾਤੇ ਅਤੇ ਹੋਰ ਵੇਰਵੇ ਵਿਭਾਗ ਦੇ ਪਬਲਿਕ ਫਾਇਨੈਂਸ਼ੀਅਲ ਮੈਨੇਜਮੈਂਟ ਸਿਸਟਮ ਦੇ ਪੋਰਟਲ ਦੇ ਪਾਏ ਜਾਣ ਦੀ ਰੱਖੀ ਗਈ ਸ਼ਰਤ ਦਾ ਵਿਰੋਧ ਕੀਤਾ ਹੈ। ਇਸ ਧਰਨੇ ਸਬੰਧੀ ਜਾਣਕਾਰੀ ਦਿੰਦੇ ਆੜ੍ਹਤੀ ਯੂਨੀਅਨ ਭੋਗਪੁਰ ਦੇ ਪ੍ਰਧਾਨ ਰਾਜ ਕੁਮਾਰ ਰਾਜਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਆੜ੍ਹਤੀਆਂ ਨੂੰ ਖਰੀਦ ਪ੍ਰਤੀਕਿਰਿਆ 'ਚੋਂ ਬਾਹਰ ਕਰਨ ਦੇ ਮਕਸਦ ਨਾਲ ਕਿਸਾਨਾਂ ਦੇ ਬੈਂਕ ਖਾਤੇ ਅਤੇ ਹੋਰ ਵੇਰਵੇ ਮੰਗ ਰਹੀ ਹੈ ਜਦਕਿ ਕਿਸਾਨ ਆਪਣੇ ਕਿਸੇ ਵੀ ਤਰ੍ਹਾਂ ਦੇ ਨਿੱਜੀ ਵੇਰਵੇ ਆੜ੍ਹਤੀਆਂ ਨੂੰ ਦੇਣ ਲਈ ਤਿਆਰ ਨਹੀਂ ਹਨ ਪਰ ਪੰਜਾਬ ਸਰਕਾਰ ਜ਼ਬਰਦਸਤੀ ਆਪਣੇ ਹੁਕਮ ਆੜ੍ਹਤੀਆਂ ਉੱਤੇ ਥੋਪ ਰਹੀ ਹੈ, ਜਿਸ ਦੇ ਵਿਰੋਧ 'ਚ ਆੜ੍ਹਤੀਆਂ ਵੱਲੋਂ ਝੋਨੇ ਦੀ ਖਰੀਦ ਦਾ ਮੁਕੰਮਲ ਬਾਇਕਾਟ ਕਰਦਿਆਂ ਹੜਤਾਲ ਕਰ ਦਿੱਤੀ ਗਈ ਹੈ।
ਇਹ ਹੜਤਾਲ ਤਦ ਤੱਕ ਜਾਰੀ ਰਹੇਗੀ ਜਦ ਤੱਕ ਪੰਜਾਬ ਸਰਕਾਰ ਆਪਣੇ ਆਦੇਸ਼ਾਂ ਨੂੰ ਵਾਪਸ ਨਹੀਂ ਲੈਂਦੀ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਹੁਕਮਾਂ ਕਾਰਨ ਹੀ ਆੜ੍ਹਤੀ ਯੂਨੀਅਨ ਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ ਪੂਰਾ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਆਪਣੇ ਜਾਰੀ ਨਾਦਰਸ਼ਾਹੀ ਹੁਕਮਾਂ ਨੂੰ ਵਾਪਸ ਲਵੇ ਤਾਂ ਕਿ ਝੋਨੇ ਦੀ ਖਰੀਦ ਸ਼ੁਰੂ ਹੋ ਸਕੇ।
ਮੋਟਰਸਾਈਕਲ ਚੋਰੀ ਕਰਨ ਵਾਲਾ ਵਿਅਕਤੀ ਆਇਆ ਪੁਲਸ ਅੜਿੱਕੇ
NEXT STORY