ਕਿਸ਼ਨਗੜ (ਬੈਂਸ)— ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਲੈ ਕੇ ਹੀ ਦੇਸ਼ ਦਾ ਅੰਨਦਾਤਾ ਕਿਸਾਨ, ਆੜ੍ਹਤੀਏ, ਮਜ਼ਦੂਰ ਸੜਕਾਂ 'ਤੇ ਉੱਤਰਨ ਨੂੰ ਮਜਬੂਰ ਹੋ ਗਏ। ਖੇਤੀ ਆਰਡੀਨੈਂਸਾਂ ਨੂੰ ਲੈ ਕੇ ਹੀ ਪੂਰੇ ਦੇਸ਼ ਅੰਦਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸੇ ਤਹਿਤ ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਪਿੱਟ ਸਿਆਪਾ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ ਪੁਲਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, ਕੌਮਾਂਤਰੀ ਗੈਂਗ ਦੇ 7 ਮੈਂਬਰ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ
ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਇਲਾਕੇ ਦੇ ਆਨੇਕਾਂ ਕਿਸਾਨਾਂ ਦੀ ਸ਼ਮੂਲੀਅਤ 'ਚ ਪ੍ਰਧਾਨ ਹਰਸੁਲਿੰਦਰ ਸਿੰਘ ਢਿਲੋਂ ਅਤੇ ਉਪ-ਪ੍ਰਧਾਨ ਲੰਬੜਦਾਰ ਮੁਕੇਸ਼ ਚੰਦਰ ਰਾਣੀ ਭੱਟੀ ਦੇ ਸਾਂਝੀ ਅਗਵਾਈ 'ਚ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਜੰਮ ਕਰਕੇ ਨਾਅਰੇਬਾਜ਼ੀ ਕੀਤੀ ਗਈ। ਨਾਅਰੇਬਾਜ਼ੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਕਿਸ਼ਨਗੜ•ਚੌਂਕ 'ਚ ਫੂਕਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਬਿੱਲ ਵਾਪਸ ਨਹੀਂ ਲਏ ਤਾਂ ਦੇਸ਼ ਦੇ ਹਾਲਤ ਖਰਾਬ ਵੀ ਹੋ ਸਕਦੇ ਹਨ। ਇਸ ਮੌਕੇ ਪ੍ਰਧਾਨ ਹਰਸੁਲਿੰਦਰ ਸਿੰਘ ਢਿਲੋਂ ਅਤੇ ਉੱਪ-ਪ੍ਰਧਾਨ ਲੰਬੜਦਾਰ ਮੁਕੇਸ਼ ਚੰਦਰ ਰਾਣੀਭੱਟੀ ਸਮੇਤ ਹੋਰ ਵੀ ਕਈ ਕਿਸਾਨ ਮੌਜੂਦ ਸਨ।
ਇਹ ਵੀ ਪੜ੍ਹੋ: ਪਰਿਵਾਰ 'ਚ ਛਾਇਆ ਮਾਤਮ, ਚੰਗੇ ਭਵਿੱਖ ਖਾਤਿਰ ਕੈਨੇਡਾ ਗਏ ਸ਼ਾਹਕੋਟ ਦੇ ਨੌਜਵਾਨ ਦੀ ਹਾਦਸੇ 'ਚ ਮੌਤ
ਨਾਜਾਇਜ਼ ਰੇਤਾ ਲੈ ਕੇ ਆ ਰਹੇ 2 ਟ੍ਰੈਕਟਰ ਜ਼ਬਤ, ਟ੍ਰੈਕਟਰ ਚਾਲਕ ਫਰਾਰ
NEXT STORY