ਦਸੂਹਾ (ਝਾਵਰ)- ਦੋਆਬਾ ਕਿਸਾਨ ਕਮੇਟੀ ਪੰਜਾਬ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਐੱਸ.ਡੀ.ਐੱਮ. ਕੰਵਲਜੀਤ ਸਿੰਘ ਨੂੰ ਮਿਲਿਆ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਹਾਜੀਪੁਰ ਚੌਂਕ 'ਚ ਧਰਨਾ ਲੱਗਿਆ ਸੀ, ਜਿੱਥੇ ਝੋਨੇ ਦੀ ਖਰੀਦ ਦੇ ਸਬੰਧ ਦੇ ਵਿੱਚ ਕੁਝ ਵਿਚਾਰਾਂ ਹੋਈਆਂ ਸਨ, ਜੋ ਸਿਰੇ ਨਹੀਂ ਚੜ੍ਹ ਸਕੀਆਂ ਅਤੇ ਇਸ ਸਬੰਧੀ ਐੱਸ.ਡੀ.ਐੱਮ. ਕੰਵਲਜੀਤ ਸਿਘ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।
ਉਨਾਂ ਦੱਸਿਆ ਕਿ ਹੁਣ ਇਹ ਧਰਨਾ ਤੇ ਚੱਕਾ ਜਾਮ ਆਪਣੀਆ ਮੰਗਾਂ ਨੂੰ ਲੈ ਕੇ 25 ਅਕੂਤਬਰ ਨੂੰ ਐੱਸ.ਕੇ.ਐੱਮ. ਦੀ ਕਾਲ 'ਤੇ ਹਾਜੀਪੁਰ ਚੌਂਕ ਦਸੂਹਾ ਵਿਖੇ ਕੀਤਾ ਜਾਵੇਗਾ। ਇਸ ਮੌਕੇ ਤੇ ਰਣਜੀਤ ਸਿੰਘ ਬਾਜਵਾ, ਪਰਮਜੀਤ ਸਿੰਘ ਭੁੱਲਾ, ਜੱਜ ਸਿੰਘ ਮੰਡ, ਕਾਲਾ ਸੱਗਰਾ, ਮਨਜੋਤ ਸਿੰਘ ਬੁਧੋਬਰਕਤ, ਜਸਵਿੰਦਰ ਸਿੰਘ ਖੋਖਰ, ਹਰਜੀਤ ਸਿੰਘ ਕਾਵਾਂਵਾਲੀ, ਗੁਰਪ੍ਰੀਤ ਸੰਧੂ ਅਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੱਕੇ ਹੋਣ ਦੀ ਚਾਹਤ ਨੇ ਔਰਤ ਨੂੰ ਵਿਦੇਸ਼ 'ਚ ਫਸਾਇਆ, 12 ਸਾਲ ਬਾਅਦ ਸੰਤ ਸੀਚੇਵਾਲ ਨੇ ਕਰਵਾਈ ਘਰ ਵਾਪਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੱਕੇ ਹੋਣ ਦੀ ਚਾਹਤ ਨੇ ਔਰਤ ਨੂੰ ਵਿਦੇਸ਼ 'ਚ ਫਸਾਇਆ, 12 ਸਾਲ ਬਾਅਦ ਸੰਤ ਸੀਚੇਵਾਲ ਨੇ ਕਰਵਾਈ ਘਰ ਵਾਪਸੀ
NEXT STORY