ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਜਲੰਧਰ-ਪਠਾਨਕੋਟ ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਇਆ ਗਿਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਲਾਏ ਗਏ ਇਸ ਧਰਨੇ 'ਚ ਹੁਣ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰ ਅਤੇ ਪਿੰਡਾਂ ਦੇ ਲੋਕ ਸ਼ਾਮਲ ਹੋ ਰਹੇ ਹਨ। ਧਰਨੇ ਦੀ ਦੂਜੀ ਰਾਤ ਵੀ ਵੱਡੀ ਗਿਣਤੀ 'ਚ ਕਿਸਾਨ ਟੋਲ ਪਲਾਜ਼ਾ 'ਤੇ ਡਟੇ ਰਹੇ। ਇਸ ਦੌਰਾਨ 5 ਅਕਤੂਬਰ ਦੀ ਸਵੇਰ ਤੋਂ ਲਗਾਤਾਰ ਇਸ ਟੋਲ ਪਲਾਜ਼ਾ ਤੋਂ ਵਾਹਨ ਬਿਨਾਂ ਟੋਲ ਫੀਸ ਦਿੱਤਿਆਂ ਲੰਘਾਏ ਜਾ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹਿਣ ਵਾਲਾ ਹੈ। ਕਿਸਾਨਾਂ ਨੇ ਆਪਣੀ ਦੂਜੀ ਰਾਤ ਵੀ ਟੋਲ ਪਲਾਜ਼ਾ 'ਤੇ ਧਰਨੇ ਦੇ ਕੇ ਬਿਤਾਈ।
ਇਹ ਵੀ ਪੜ੍ਹੋ: ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਨੌਜਵਾਨ ਨੂੰ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
ਇਸ ਮੌਕੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਸਤਪਾਲ ਸਿੰਘ ਮਿਰਜ਼ਾਪੁਰ, ਬਲਬੀਰ ਸਿੰਘ ਸੋਹੀਆਂ, ਅਮਰਜੀਤ ਸਿੰਘ ਸੰਧੂ, ਰਣਜੀਤ ਸਿੰਘ ਬਾਜਵਾ, ਜਰਨੈਲ ਸਿੰਘ ਕੁਰਾਲਾ ਅਤੇ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਕਰਦੇ ਹੋਏ ਕਿਹਾ ਕਿ ਅੱਜ 31 ਕਿਸਾਨ ਯੂਨੀਅਨਾਂ ਦੀ ਚੰਡੀਗੜ੍ਹ 'ਚ ਹੋ ਰਹੀ ਮੀਟਿੰਗ ਦੌਰਾਨ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਸੰਘਰਸ਼ ਲਗਾਤਾਰ ਜਾਰੀ ਰੱਖਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਇਸ ਆਰਪਾਰ ਦੀ ਲੜਾਈ ਲੜੀ ਜਾਵੇਗੀ।
ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ
ਇਸ ਮੌਕੇ ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ 'ਚ ਨਕਾਮ ਰਹਿਣ ਪਿੱਛੋਂ ਹੁਣ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸਿਆਸੀ ਡਰਾਮੇਬਾਜ਼ੀ ਕਰ ਰਹੀਆਂ ਹਨ। ਇਸ ਮੌਕੇ ਅਮਰਜੀਤ ਸਿੰਘ ਕੁਰਾਲਾ, ਗੁਰਬਖਸ਼ ਸਿੰਘ ਨੀਲਾ, ਸੌਦਾਗਰ ਸਿੰਘ ਨੀਲਾ, ਹੈਪੀ ਸਿੱਧੂ, ਪਰਮਿੰਦਰ ਸਿੰਘ ਗਿੱਦੜਪਿੰਡੀ, ਸੁਰਿੰਦਰਜੀਤ ਸਿੰਘ ਬਿੱਲੂ, ਬਲਬੀਰ ਸਿੰਘ ਬੀਰਾ, ਮਨਜੀਤ ਸਿੰਘ ਖਾਲਸਾ, ਹਰਦੀਪ ਖੁੱਡਾ, ਮਨਜੋਤ ਸਿੰਘ ਤਲਵੰਡੀ ਜੱਟਾ, ਦਵਿੰਦਰ ਸਿੰਘ ਮਨਕਾ, ਅਜੀਤ ਸਿੰਘ ਰੁਪਤਾਰਾ, ਸੁਖਵਿੰਦਰ ਸਿੰਘ ਅਰੋੜਾ, ਰਾਕੇਸ਼ ਵੋਹਰਾ, ਹਿੰਮਤ ਦਿਓਲ, ਕਮਲ ਮਾਨ, ਮੋਦੀ ਕੁਰਾਲਾ, ਮਨਦੀਪ ਸਿੰਘ ਲਿੱਤਰ, ਬਲਬੀਰ ਸਿੰਘ, ਪਰਸ਼ੋਤਮ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ 'ਸੰਨੀ ਦਿਓਲ' ਨੇ ਵਰਤਾਇਆ ਲੰਗਰ, ਕਿਸਾਨਾਂ ਨੇ ਰੱਜ ਕੇ ਕੀਤੀ ਵਡਿਆਈ
ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ
NEXT STORY