ਨਵਾਂਸ਼ਹਿਰ (ਤ੍ਰਿਪਾਠੀ)- ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫਗਵਾੜਾ-ਰੋਪੜ ਨੈਸ਼ਨਲ ਹਾਈਵੇਅ ’ਤੇ ਸਥਿਤ ਬਹਿਰਾਮ ਟੋਲ ਪਲਾਜ਼ਾ ’ਤੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਸੰਧਵਾ ਨੇ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਜਿਹੜੀਆਂ ਮੰਗਾਂ ਪਹਿਲਾਂ ਹੀ ਮੰਨੀਆਂ ਜਾ ਚੁੱਕੀਆਂ ਹਨ, ਉਨ੍ਹਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ 23 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਲਿਖਤੀ ਗਾਰੰਟੀ ਸਮੇਤ ਹੋਰ ਮੰਗਾਂ ਜਲਦੀ ਪ੍ਰਵਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਿਛਲੇ 324 ਦਿਨਾਂ ਤੋਂ ਹਰਿਆਣਾ ਨਾਲ ਲੱਗਦੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਹੜਤਾਲ ’ਤੇ ਬੈਠੇ ਕਿਸਾਨਾਂ ਅਤੇ ਪਿਛਲੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਇਸ ਦੌਰਾਨ ਕਿਸਾਨਾਂ ਨੇ ਸਵੇਰੇ 7 ਤੋਂ ਬਾਅਦ ਦੁਪਹਿਰ 4 ਵਜੇ ਤੱਕ ਟੋਲ ਪਲਾਜ਼ਾ ਬੰਦ ਰੱਖ ਕੇ ਧਰਨਾ ਦਿੱਤਾ। ਇਸ ਦੌਰਾਨ ਨੈਸ਼ਨਲ ਹਾਈਵੇ ’ਤੇ ਲਾਕਡਾਊਨ ਵਰਗੀ ਸਥਿਤੀ ਦੇਖਣ ਨੂੰ ਮਿਲੀ। ਇਸ ਮੌਕੇ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਚੱਕ ਮੰਡੇਰ, ਰਣਵਿੰਦਰ ਸਿੰਘ ਫਰਾਲਾ, ਕੁਲਦੀਪ ਸਿੰਘ ਖਾਨਖਾਨਾ, ਮੁਖਤਿਆਰ ਸਿੰਘ, ਹਰਜੀਤ ਸਿੰਘ ਸਰਹਾਲ ਰਾਣੂਆ, ਸੁਖਵਿੰਦਰ ਸਿੰਘ ਸੰਧਵਾ, ਮਨਜਿੰਦਰ ਸਿੰਘ ਅਤੇ ਬਲਕਾਰ ਸਿੰਘ ਆਦਿ ਨੇ ਵੀ ਰੋਸ ਧਰਨੇ ਨੂੰ ਸੰਬੋਧਨ ਕੀਤਾ।
ਇਹ ਵੀ ਪੜ੍ਹੋ- ਪੰਜਾਬ ਦੇ 'ਮੌਸਮ' ਸਬੰਧੀ ਵੱਡੀ Update, ਕਿਤੇ ਘੁੰਮਣ ਨਿਕਲਣਾ ਹੈ ਤਾਂ ਪੜ੍ਹ ਲਓ ਅਗਲੇ ਦਿਨਾਂ ਦਾ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਰਿਹਾ ਬੰਦ ਤੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦਾ ਵੱਡਾ ਬਿਆਨ, ਜਾਣੋ ਦੇਸ਼ ਵਿਦੇਸ਼ ਦੀਆਂ ਟੌਪ 10 ਖਬਰਾਂ
NEXT STORY