ਹਾਜੀਪੁਰ (ਜੋਸ਼ੀ)–ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਾਣਾ ਮੰਡੀਆਂ ਨੂੰ ਹੌਲੀ-ਹੌਲੀ ਬੰਦ ਕੀਤੇ ਜਾਣ ਕਾਰਨ ਕੰਢੀ ਇਲਾਕੇ ਦੇ ਕਿਸਾਨਾਂ ’ਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਹਾ ਹੈ। ਖ਼ਾਸ ਕਰਕੇ ਮਾਰਕੀਟ ਕਮੇਟੀ ਮੁਕੇਰੀਆਂ ਦੇ ਅਧੀਨ ਆਉਂਦੀਆਂ ਹਾਜੀਪੁਰ, ਦਾਤਾਰਪੁਰ, ਪਨਖੂਹ, ਧਾਮੀਆਂ ਅਤੇ ਖੁੰਦਪੁਰ ਦੀਆਂ ਮੰਡੀਆਂ ਦੇ ਕਿਸਾਨ ਬੇਹੱਦ ਪ੍ਰੇਸ਼ਾਨ ਹਨ।
ਇਲਾਕੇ ਦੇ ਕਿਸਾਨਾਂ ਦੇ ਇਕ ਵਫ਼ਦ ਨੇ ਆਪਣੀ ਦੁੱਖ ਭਰੀ ਕਹਾਣੀ ਬਿਆਨ ਕਰਦਿਆਂ ਦੱਸਿਆ ਕਿ ਇਸ ਵਾਰ ਇਲਾਕੇ ਵਿਚ ਝੋਨੇ ਦੀ ਬੰਪਰ ਫ਼ਸਲ ਸੀ ਪਰ ਅਖੀਰਲੇ ਸਮੇਂ ਹੋਈ ਬੇਮੌਸਮੀ ਬਾਰਿਸ਼ ਕਾਰਨ ਝੋਨੇ ਦੀ ਕਟਾਈ ਵਿਚ ਕਾਫ਼ੀ ਦੇਰੀ ਹੋ ਗਈ ਅਤੇ ਮੌਸਮ ਖੁੱਲ੍ਹਣ ਦੇ ਨਾਲ ਹੀ ਮੰਡੀਆਂ ’ਚ ਕਿਸਾਨਾਂ ਵੱਲੋਂ ਲਿਆਉਂਦੇ ਝੋਨੇ ਨਾਲ ਭੀੜ ਪੈ ਗਈ ਅਤੇ ਇਕ-ਇਕ ਕਿਸਾਨ ਨੂੰ ਆਪਣੀ ਵਾਰੀ ਦੇ ਇੰਤਜ਼ਾਰ ਲਈ ਇਕ-ਇਕ ਹਫਤਾ ਮੰਡੀਆਂ ’ਚ ਬੈਠਣਾ ਪਿਆ । ਉਨ੍ਹਾਂ ਅੱਗੇ ਦੱਸਿਆ ਕਿ ਅਜੇ ਵੀ ਬਹੁਤ ਸਾਰੇ ਕਿਸਾਨਾਂ ਦੀ ਫਸਲ ਖੇਤਾਂ ਵਿਚ ਹੀ ਖੜ੍ਹੀ ਹੈ ਪਰ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਮੰਡੀਆਂ ਬੰਦ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਫ਼ਸਲ ਦੀ ਅਦਾਇਗੀ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਹਕੀਕਤ ਇਹ ਹੈ ਕਿ ਫ਼ਸਲ ਵੇਚਿਆਂ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨਾਂ ਦੇ ਖਾਤਿਆਂ ਵਿਚ ਪੇਮੈਂਟ ਨਹੀਂ ਆਈ। ਆਉਣ ਵਾਲੇ ਦਿਨਾਂ ਵਿਚ ਦੀਵਾਲੀ ਦਾ ਤਿਉਹਾਰ ਹੋਣ ਕਾਰਨ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕੰਢੀ ਇਲਾਕੇ ਦੀਆਂ ਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਮੰਡੀਆਂ ਨੂੰ ਘੱਟੋ-ਘੱਟ 15 ਨਵੰਬਰ ਤੱਕ ਖੁੱਲ੍ਹਾ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਵਿਕ ਚੁੱਕੀ ਹੈ, ਉਨ੍ਹਾਂ ਦੀ ਰੁਕੀ ਹੋਈ ਪੇਮੈਂਟ ਬਿਨਾਂ ਕਿਸੇ ਦੇਰੀ ਦੇ ਤੁਰੰਤ ਖਾਤਿਆਂ ਵਿਚ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਕਿਸਾਨ ਆਪਣੇ ਪਰਿਵਾਰਾਂ ਨਾਲ ਦੀਵਾਲੀ ਦਾ ਤਿਉਹਾਰ ਖ਼ੁਸ਼ੀ-ਖ਼ੁਸ਼ੀ ਮਨਾ ਸਕਣ।
ਇਹ ਵੀ ਪੜ੍ਹੋ: LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ ਰਿਪੋਰਟ ਦੇਣ ਲਈ ਕਿਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ
NEXT STORY