ਨਵਾਂਸ਼ਹਿਰ (ਤ੍ਰਿਪਾਠੀ)-ਦੁਬਈ ਭੇਜਣ ਦਾ ਝਾਂਸਾ ਦੇ ਕੇ 33,500 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਸ ਨੇ ਮਹਿਲਾ ਏਜੰਟ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਨ. ਆਰ. ਆਈ. ਵਿੰਗ ਦੇ ਏ. ਡੀ. ਜੀ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਗੁਰਮੁਖ ਸਿੰਘ ਪੁੱਤਰ ਸਵਰਗੀ ਦਰਸ਼ਨ ਸਿੰਘ ਵਾਸੀ ਪਿੰਡ ਨਾਈ ਮਜਾਰਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਗੁਰਸ਼ਰਨ ਸਿੰਘ ਨੂੰ ਕੰਮ ਲਈ ਦੁਬਈ ਭੇਜਣਾ ਚਾਹੁੰਦਾ ਸੀ, ਜਿਸ ਸਬੰਧੀ ਉਨ੍ਹਾਂ ਦੇ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਨਵਾਂਸ਼ਹਿਰ ਦੀ ਟ੍ਰੈਵਲ ਏਜੰਟ ਸ਼ੁਭ ਲਤਾ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
ਉਸ ਨੇ ਦੱਸਿਆ ਕਿ ਉਸ ਨੇ ਉਕਤ ਟਰੈਵਲ ਏਜੰਟ ਨਾਲ ਦੁਬਈ 'ਚ ਉਸ ਦੇ ਮੋਬਾਇਲ ਨੰਬਰ 'ਤੇ ਗੱਲ ਕੀਤੀ ਅਤੇ ਲੜਕੇ ਨੂੰ ਦੁਬਈ ਭੇਜਣ ਦਾ ਸੌਦਾ 50 ਹਜ਼ਾਰ ਰੁਪਏ 'ਚ ਤੈਅ ਹੋ ਗਿਆ। ਉਸ ਨੇ ਦੱਸਿਆ ਕਿ ਉਸ ਨੇ ਉਕਤ ਏਜੰਟ ਵੱਲੋਂ ਦਿੱਤੇ ਖਾਤੇ 'ਚ 33,500 ਰੁਪਏ ਟਰਾਂਸਫਰ ਕਰ ਦਿੱਤੇ ਪਰ ਉਕਤ ਏਜੰਟ ਨੇ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕਰ ਰਿਹਾ ਹੈ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਏ. ਡੀ. ਜੀ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਆਪਣੇ ਪੈਸੇ ਵਾਪਸ ਕਰਨ ਅਤੇ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐੱਨ. ਆਰ. ਆਈ. ਵਿੰਗ ਨਵਾਂਸ਼ਹਿਰ ਦੇ ਮੁੱਖ ਅਫ਼ਸਰ ਵੱਲੋਂ ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਐੱਨ. ਆਰ. ਆਈ. ਨੇ ਦੋਸ਼ੀ ਏਜੰਟ ਸ਼ੁਭ ਲਤਾ ਖ਼ਿਲਾਫ਼ ਧਾਰਾ 316 (2) ਅਤੇ 318 (4) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
NEXT STORY