ਜਲੰਧਰ (ਸੁਨੀਲ) : ਥਾਣਾ ਮਕਸੂਦਾਂ ਦੀ ਪੁਲਸ ਨੇ ਇਕ ਮਹਿਲਾ ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਨੂੰ ਫੜਨ ਲਈ ਪੁਲਸ ਨੂੰ ਕਾਫੀ ਮਿਹਨਤ ਕਰਨੀ ਪਈ। ਜਾਣਕਾਰੀ ਦਿੰਦਿਆਂ ਡੀਐੱਸਪੀ ਸੁਰਿੰਦਰਪਾਲ ਨੇ ਦੱਸਿਆ ਕਿ ਸਬ-ਇੰਸਪੈਕਟਰ ਕੁਲਬੀਰ ਸਿੰਘ ਪੁਲਸ ਪਾਰਟੀ ਸਮੇਤ ਨੂਰਪੁਰ ਨਜ਼ਦੀਕ ਭੂਤ ਕਾਲੋਨੀ ਨੇੜੇ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੇ ਦੇਖਿਆ ਕਿ ਇਕ ਮਹਿਲਾ ਪੈਦਲ ਕੋਟਲਾ ਤੋਂ ਨੂਰਪੁਰ ਵੱਲ ਜਾ ਰਹੀ ਸੀ।
ਇਹ ਵੀ ਪੜ੍ਹੋ : UP 'ਚ ਪੁਲਸ ਮੁਲਾਜ਼ਮ ਹੁਣ ਨਹੀਂ ਚਲਾ ਸਕਣਗੇ ਫੇਸਬੁੱਕ-ਇੰਸਟਾਗ੍ਰਾਮ, ਯੋਗੀ ਸਰਕਾਰ ਨੇ ਜਾਰੀ ਕੀਤੀ ਨਵੀਂ ਪਾਲਿਸੀ
ਉਕਤ ਮਹਿਲਾ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਅਤੇ ਸੜਕ ਦੇ ਕਿਨਾਰੇ ਪਰਸ ਸੁੱਟ ਕੇ ਵਾਪਸ ਭੱਜਣ ਲੱਗੀ ਤਾਂ ਪੁਲਸ ਪਾਰਟੀ ਨੇ ਉਸ ਨੂੰ ਰੋਕ ਲਿਆ। ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਜਦੋਂ ਉਕਤ ਮਹਿਲਾ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਪਰਸ 'ਚ ਹੈਰੋਇਨ ਹੈ। ਇਸ ਗੱਲ ਦੀ ਜਾਣਕਾਰੀ ਤੁਰੰਤ ਉਨ੍ਹਾਂ ਨੇ ਥਾਣਾ ਮਕਸੂਦਾਂ ਦੇ ਐੱਸਐੱਚਓ ਮਨਜੀਤ ਸਿੰਘ ਨੂੰ ਦਿੱਤੀ।
ਇਹ ਵੀ ਪੜ੍ਹੋ : ਸਪੀਕਰ ਸੰਧਵਾਂ ਤੇ ਮੰਤਰੀ ਅਨਮੋਲ ਗਗਨ ਸਣੇ ਹੋਰ ਸ਼ਖ਼ਸੀਅਤਾਂ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਮਹਿਲਾ ਨੇ ਜਦੋਂ ਸੜਕ ਤੋਂ ਲਿਫਾਫੇ ਨੂੰ ਚੁੱਕਿਆ ਤਾਂ ਉਸ ਵਿੱਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਮਹਿਲਾ ਖ਼ਿਲਾਫ਼ ਥਾਣਾ ਮਕਸੂਦਾਂ 'ਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫੜੀ ਗਈ ਮਹਿਲਾ ਦੀ ਪਛਾਣ ਨਜ਼ਮਾ ਉਰਫ ਪ੍ਰਵੀਨ ਕੁਮਾਰੀ ਪਤਨੀ ਰਾਕੇਸ਼ ਕੁਮਾਰ ਵਾਸੀ ਨਿਊ ਕੋਟਲਾ ਆਬਾਦੀ ਪਿੰਡ ਕੋਟਲਾ ਵਜੋਂ ਹੋਈ ਹੈ। ਪੁਲਸ ਨੇ ਉਕਤ ਮਹਿਲਾ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਲਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਰੇਤ ਖੱਡ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਮੀਤ ਹੇਅਰ, ਕਿਹਾ-"ਮਾਨ ਸਰਕਾਰ ਨੇ ਰੇਤ ਮਾਫ਼ੀਆ ਦੇ ਦਿਨ ਖ਼ਤਮ ਕੀਤੇ"
NEXT STORY