ਜਲੰਧਰ (ਮਹੇਸ਼)-ਬਸਤੀ ਬਾਵਾ ਖੇਲ ਦੇ ਕਟਹਿਰਾ ਮੁਹੱਲੇ ਵਿਚੋਂ ਮਿਲੇ ਭਰੁਣ ਨੂੰ ਲੈ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਲੋਕਾਂ ਦਾ ਕਹਿਣਾ ਸੀ ਕਿ ਇਹ ਘਿਨੌਣਾ ਪਾਪ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਹੋਰ ਲੋਕਾਂ ਦੇ ਮਨਾਂ ਵਿਚ ਵੀ ਡਰ ਪੈਦਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ
ਲੋਕਾਂ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਦੇ ਏ. ਐੱਸ. ਆਈ. ਗੁਰਦਿਆਲ ਹੀਰਾ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਮ੍ਰਿਤਕ ਬੱਚੇ ਦੇ ਭਰੂਣ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ ਪਰ ਭਰੁਣ ਸੁੱਟਣ ਵਾਲੇ ਮੁਲਜ਼ਮ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਏ. ਐੱਸ. ਆਈ. ਹੀਰਾ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਸਬੰਧ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ ਮ੍ਰਿਤਕ ਦੇਹ ਹੋਈ ਖ਼ਰਾਬ
NEXT STORY