ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਇਕ ਸੂਚਨਾ ਦੇ ਆਧਾਰ ’ਤੇ ਸਥਾਨਕ ਬੱਸ ਸਟੈਂਡ ਇਲਾਕੇ ਵਿਚੋਂ ਇਕ ਭਰੂਣ ਬਰਾਮਦ ਕੀਤਾ ਹੈ। ਸ਼ੱਕ ਹੈ ਕਿ ਬਰਾਮਦ ਕੀਤਾ ਗਿਆ ਭਰੂਣ ਅਣਪਛਾਤੇ ਮੁਲਜ਼ਮਾਂ ਵੱਲੋਂ ਸੁੱਟਿਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਇਲਾਕੇ ਵਿਚ ਕਿਸੇ ਬੱਚੇ ਦਾ ਭਰੂਣ ਪਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਤੇ ਮੰਡਰਾਇਆ ਵੱਡਾ ਖ਼ਤਰਾ! ਡੈਮ 'ਚ ਵਧਿਆ ਪਾਣੀ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
ਜਿਸ ’ਤੇ ਸਿਟੀ ਪੁਲਸ ਨੇ ਮੌਕੇ ’ਤੇ ਜਾ ਕੇ ਭਰੂਣ ਬਰਾਮਦ ਕੀਤਾ। ਸਿਟੀ ਪੁਲਸ ਨੇ ਉਕਤ ਭਰੂਣ ਸੁੱਟਣ ਵਾਲੇ ਲੋਕ ਕੌਣ ਸਨ, ਇਸ ਬਾਰੇ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਸ ਨੂੰ ਸ਼ੱਕ ਹੈ ਕਿ ਅਣਪਛਾਤੇ ਮੁਲਜ਼ਮਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਸਿਟੀ ਪੁਲਸ ਮੁਲਜ਼ਮਾਂ ਦੀ ਪਛਾਣ ’ਚ ਲੱਗ ਗਈ ਹੈ।
ਇਹ ਵੀ ਪੜ੍ਹੋ: ਕਾਂਗਰਸ ’ਚ ਸਲੀਪਰ ਸੈੱਲ ਨੂੰ ਖ਼ਤਮ ਕਰਨ ਰਾਹੁਲ ਗਾਂਧੀ, ਨਵਤੇਜ ਚੀਮਾ ਨੇ ਲਾਈ ਗੁਹਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 5 ਮਹੀਨਿਆਂ ਦੀ ਕਾਰਵਾਈ 'ਤੇ ਸਪੈਸ਼ਲ DGP ਅਰਪਿਤ ਸ਼ੁਕਲਾ ਦੇ ਵੱਡੇ ਖ਼ੁਲਾਸੇ
NEXT STORY