ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਸ੍ਰੀ ਕੀਰਤਪੁਰ ਸਾਹਿਬ ਦੀ ਗੁਰਦੁਆਰਾ ਪਾਤਾਲਪੁਰੀ ਸਾਹਿਬ ਬਰਤਨ ਮਾਰਕਿਟ ਵਿਚ ਬੀਤੇ ਦਿਨ ਦੁਪਹਿਰ ਸਮੇਂ ਭਾਂਡੇ ਵੇਚਣ ਦੀਆਂ ਵੱਖ-ਵੱਖ ਦੁਕਾਨਾਂ ਕਰਦੇ ਦੋ ਸਕੇ ਭਰਾਵਾਂ ਵਿਚ ਹੋਏ ਝਗੜੇ ਤੋਂ ਬਾਅਦ ਕੀਰਤਪੁਰ ਸਾਹਿਬ ਪੁਲਸ ਨੂੰ ਇਕ ਧਿਰ ਵੱਲੋਂ ਕੀਤੀ ਸ਼ਿਕਾਇਤ ’ਤੇ ਦੂਜੇ ਪਾਸੇ ਦੀ ਦੁਕਾਨ ’ਚ ਕੰਮ ਕਰਦੇ ਨੌਜਵਾਨ ਨੂੰ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਪਾਰਟੀ ਥਾਣੇ ਲੈ ਗਈ।
ਇਹ ਵੀ ਪੜ੍ਹੋ: Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਇਸ ਗੱਲ ਦੀ ਸੂਚਨਾ ਮਿਲਣ ਤੋਂ ਬਾਅਦ ਗੁੱਸੇ ਵਿਚ ਆਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਲੜਕੇ ਨੂੰ ਛੁਡਾਉਣ ਲਈ ਟਰਾਂਸਪੋਰਟ ਸੋਸਾਇਟੀ ਕੀਰਤਪੁਰ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਅਤੇ ਟਰੱਕ ਆਪ੍ਰੇਟਰਾਂ ਦੀ ਸਹਾਇਤਾ ਨਾਲ ਪਹਿਲਾਂ ਪੁਲਸ ਸਟੇਸ਼ਨ ਅੱਗੇ ਰੋਸ ਧਰਨਾ ਦਿੱਤਾ ਅਤੇ ਬਾਅਦ ਵਿਚ ਰਾਤ ਕਰੀਬ 9 ਵਜੇ ਚੰਡੀਗੜ੍ਹ-ਅਨੰਦਪੁਰ ਸਾਹਿਬ, ਧਰਮਸ਼ਾਲਾ ਕੌਮੀ ਮਾਰਗ ’ਤੇ ਸ੍ਰੀ ਕੀਰਤਪੁਰ ਸਾਹਿਬ ਭਾਖੜਾ ਨਹਿਰ ਦੇ ਓਵਰ ਬ੍ਰਿਜ ਦੇ ਨਜ਼ਦੀਕ ਕਰੀਬ 35 ਮਿੰਟ ਚੱਕਾ ਜਾਮ ਕਰਕੇ ਪੁਲਸ ਪ੍ਰਸ਼ਾਸਨ, ਸੂਬਾ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ।
ਇਸ ਤੋਂ ਬਾਅਦ ਪੁਲਸ ਨੇ ਦੇਰ ਰਾਤ ਨੌਜਵਾਨ ਨੂੰ ਘਰ ਛੱਡ ਦਿੱਤਾ, ਜਿਸ ਬਾਰੇ ਪਤਾ ਲੱਗਣ ਤੇ ਧਰਨਾਕਾਰੀਆਂ ਨੇ ਕੌਮੀ ਮਾਰਗ ਤੋਂ ਆਪਣਾ ਧਰਨਾ ਚੁੱਕ ਲਿਆ। ਕੌਮੀ ਮਾਰਗ ’ਤੇ ਲੱਗੇ ਧਰਨੇ ਦੌਰਾਨ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਜਾਮ ਵਿਚ ਫਸ ਕੇ ਕਾਫ਼ੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ ਫਸਿਆ, ਮਚਿਆ ਚੀਕ-ਚਿਹਾੜਾ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਨੌਜਵਾਨ ਦੇ ਪਿਤਾ ਪ੍ਰੇਮ ਸਿੰਘ ਅਤੇ ਟਰਾਂਸਪੋਰਟ ਸੋਸਾਇਟੀ ਦੇ ਕਾਰਜਕਾਰੀ ਪ੍ਰਧਾਨ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਚੁੱਕਿਆ ਗੁਰਪ੍ਰੀਤ ਸਿੰਘ ਪਿੰਡ ਕਲਿਆਣਪੁਰ ਦਾ ਰਹਿਣ ਵਾਲਾ ਹੈ ਅਤੇ ਗੁਰਦੁਆਰਾ ਪਾਤਾਲਪੁਰੀ ਸਾਹਿਬ ਮਾਰਕੀਟ ’ਚ ਸੈਣੀ ਪਰਿਵਾਰ ਦੀ ਬਰਤਨਾਂ ਦੀ ਦੁਕਾਨ ’ਤੇ ਕੰਮ ਕਰਦਾ ਹੈ। ਸ਼ੁੱਕਰਵਾਰ ਦੁਪਹਿਰ ਸਮੇਂ ਪਰਿਵਾਰ ਦੇ ਦੋ ਭਰਾਵਾਂ ਵਿਚਕਾਰ ਆਪਸੀ ਲੜਾਈ ਝਗੜਾ ਹੋ ਗਿਆ। ਇਸ ਦੌਰਾਨ ਇਕ ਧਿਰ ਦੀ ਸ਼ਿਕਾਇਤ ’ਤੇ ਪੁਲਸ ਦੁਪਹਿਰ ਸਮੇਂ ਗੁਰਪ੍ਰੀਤ ਸਿੰਘ ਨੂੰ ਦੁਕਾਨ ਤੋਂ ਚੁੱਕ ਕੇ ਪੁਲਸ ਸਟੇਸ਼ਨ ਲੈ ਗਈ। ਇਸ ਘਟਨਾ ਬਾਰੇ ਜਦੋਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਥਾਣੇ ਪਹੁੰਚੇ ਅਤੇ ਉਨ੍ਹਾਂ ਨੇ ਆਪਣੀ ਮਦਦ ਲਈ ਕੀਰਤਪੁਰ ਸਾਹਿਬ ਟਰਾਂਸਪੋਰਟ ਸੋਸਾਇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਟਰੱਕ ਆਪ੍ਰੇਟਰਾਂ ਨੂੰ ਥਾਣੇ ਬੁਲਾ ਲਿਆ।
ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਗੁਰਪ੍ਰੀਤ ਨੂੰ ਹਿਰਾਸਤ ’ਚ ਰੱਖਣ ਦਾ ਕਾਰਨ ਪੁੱਛਿਆ ਪਰ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੋਈ ਸੰਤੁਸ਼ਟ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਗੁਰਪ੍ਰੀਤ ਨੂੰ ਆਪਣੀ ਹਿਰਾਸਤ ਵਿਚੋਂ ਛੱਡਿਆ ਪਰ ਰਾਤ 9 ਵਜੇ ਤੱਕ ਜਦੋਂ ਪੁਲਸ ਨੇ ਗੁਰਪ੍ਰੀਤ ਸਿੰਘ ਨੂੰ ਰਿਹਾ ਨਹੀਂ ਕੀਤਾ ਤਾਂ ਇਕੱਠੇ ਹੋਏ ਲੋਕਾਂ ਨੇ ਚੰਡੀਗੜ੍ਹ–ਧਰਮਸ਼ਾਲਾ ਕੌਮੀ ਮਾਰਗ ’ਤੇ ਸ੍ਰੀ ਕੀਰਤਪੁਰ ਸਾਹਿਬ ਓਵਰ ਬ੍ਰਿਜ ਦੇ ਨਜ਼ਦੀਕ ਚੱਕਾ ਜਾਮ ਕਰ ਕੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਕਰੀਬ ਅੱਧਾ ਘੰਟਾ ਬਾਅਦ ਪੁਲਸ ਨੇ ਗੁਰਪ੍ਰੀਤ ਸਿੰਘ ਨੂੰ ਉਸ ਦੇ ਘਰ ਛੱਡ ਦਿੱਤਾ, ਹਾਲਾਂਕਿ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਧਰਨੇ ’ਤੇ ਬੈਠੇ ਰਹੇ, ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਵੀ ਆਪਣਾ ਧਰਨਾ ਸਮਾਪਤ ਕਰ ਦਿੱਤਾ।
ਇਹ ਵੀ ਪੜ੍ਹੋ: Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ ਨਾ ਸੀ
ਕੀ ਕਹਿਣਾ ਹੈ ਥਾਣਾ ਮੁਖੀ ਦਾ
ਇਸ ਬਾਰੇ ਜਦੋਂ ਪੁਲਸ ਸਟੇਸ਼ਨ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿਨ ਕਪੂਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਪਤਾਲਪੁਰੀ ਬਰਤਨ ਮਾਰਕਿਟ ਵਿਚ ਭਾਂਡੇ ਵੇਚਣ ਦੀਆਂ ਦੁਕਾਨਾਂ ਕਰਦੇ ਦੋ ਸਕੇ ਭਰਾਵਾਂ ਵਿਚ ਲੜਾਈ ਝਗੜਾ ਹੋਇਆ ਸੀ, ਜਿਸ ਵਿਚ ਗੁਰਪ੍ਰੀਤ ਸਿੰਘ ਨੇ ਆਪਣੇ ਦੁਕਾਨ ਮਾਲਕ ਨੂੰ ਤਲਵਾਰ ਫੜਾਈ ਸੀ।
ਇਕ ਧਿਰ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਪੁੱਛਗਿੱਛ ਕਰਨ ਲਈ ਗੁਰਪ੍ਰੀਤ ਨੂੰ ਥਾਣੇ ਲਿਆਂਦਾ ਗਿਆ ਸੀ। ਪੁਲਸ ਨੂੰ ਗੁਰਪ੍ਰੀਤ ਨੇ ਦੱਸਿਆ ਕਿ ਉਸ ਦਾ ਲੜਾਈ ਝਗੜੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਨਾ ਹੀ ਕਿਸੇ ਨਾਲ ਕੋਈ ਦੁਸ਼ਮਣੀ ਹੈ, ਉਸ ਨੂੰ ਤਲਵਾਰ ਦੁਕਾਨ ’ਤੇ ਕੰਮ ਕਰਦੇ ਦੂਜੇ ਨੌਜਵਾਨ ਨੇ ਦਿੱਤੀ ਸੀ ਜੋ ਉਸਨੇ ਮਾਲਕ ਨੂੰ ਦੇ ਦਿੱਤੀ। ਪੁਲਸ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਗੁਰਪ੍ਰੀਤ ਨਾਲ ਕੋਈ ਕੁੱਟਮਾਰ ਨਹੀਂ ਹੋਈ। ਮਾਮਲੇ ਨੂੰ ਲੈ ਕੇ ਗੁਰਪ੍ਰੀਤ ਦੇ ਪਰਿਵਾਰਕ ਮੈਂਬਰ ਅਤੇ ਕਾਫੀ ਗਿਣਤੀ ਵਿਚ ਲੋਕ ਥਾਣੇ ਆ ਗਏ ਸਨ, ਦੂਸਰੀ ਧਿਰ ਤੋਂ ਗੁਰਪ੍ਰੀਤ ਸਿੰਘ ਨੂੰ ਵੀ ਖਤਰਾ ਹੋ ਸਕਦਾ ਸੀ ਇਸ ਲਈ ਲੋਕਾਂ ਦੇ ਜਾਣ ਤੋਂ ਬਾਅਦ ਪੁਲਸ ਵੱਲੋਂ ਗੁਰਪ੍ਰੀਤ ਸਿੰਘ ਨੂੰ ਉਸ ਦੇ ਘਰ ਸੁਰੱਖਿਅਤ ਪਹੁੰਚਾ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ Alert ਜਾਰੀ
ਇਕ ਖ਼ਿਲਾਫ਼ ਪਰਚਾ ਦਰਜ
ਥਾਣਾ ਮੁਖੀ ਨੇ ਦੱਸਿਆ ਕਿ ਦੋ ਭਰਾਵਾਂ ਦੀ ਲੜਾਈ ਦੌਰਾਨ ਇਕ ਭਰਾ ਹਰਦੇਵ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦੂਜੇ ਭਰਾ ਮਹਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਲੜਾਈ ਦਾ ਕਾਰਨ ਇਕ ਭਰਾ ਵੱਲੋਂ ਆਪਣੇ ਦੂਜੇ ਭਰਾ ਦੀ ਦੁਕਾਨ ਤੇ ਖੜੇ ਗਾਹਕਾਂ ਨੂੰ ਆਪਣੇ ਵੱਲ ਬੁਲਾਉਣਾ ਦੱਸਿਆ ਹੈ।
ਕੌਮੀ ਮਾਰਗ ’ਤੇ ਧਰਨਾ ਦੇਣ ਵਾਲੇ ਇਕ ਦਰਜਨ ਤੋਂ ਵੱਧ ਲੋਕਾਂ ਦੀ ਡੀ. ਡੀ. ਆਰ. ਕੱਟੀ
ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਬਿਨਾਂ ਕਿਸੇ ਕਾਰਨ ਤੋਂ ਕੌਮੀ ਮਾਰਗ ’ਤੇ ਧਰਨਾ ਲਗਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਇਕ ਦਰਜਨ ਤੋਂ ਵੱਧ ਧਰਨਾਕਾਰੀਆਂ ਖ਼ਿਲਾਫ਼ ਡੀ. ਡੀ. ਆਰ. ਕੱਟ ਕੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਜੋ ਵੀ ਹਦਾਇਤ ਕੀਤੀ ਜਾਵੇਗੀ ਉਸ ਅਨੁਸਾਰ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਜ਼ਿਕਰਯੋਗ ਹੈ ਕਿ ਸੈਣੀ ਪਰਿਵਾਰ ਇਲਾਕੇ ਵਿਚ ਕਾਫ਼ੀ ਅਸਰ ਰਸੂਖ ਰੱਖਦਾ ਹੈ। ਪਹਿਲਾਂ ਜਦੋਂ ਵੀ ਕਿਸੇ ਭਰਾ ਉੱਪਰ ਕੋਈ ਵੀ ਮੁਸੀਬਤ ਆਉਂਦੀ ਸੀ ਤਾਂ ਸਾਰੇ ਭਰਾ ਅਤੇ ਉਨ੍ਹਾਂ ਦੇ ਬੱਚੇ ਇਕੱਠੇ ਹੋ ਕੇ ਉਸ ਮੁਸੀਬਤ ਦਾ ਸਾਹਮਣਾ ਕਰਦੇ ਸਨ, ਜਿਸ ਕਾਰਨ ਕੋਈ ਵੀ ਵਿਅਕਤੀ ਇਸ ਪਰਿਵਾਰ ਨਾਲ ਸਾਹਮਣੇ ਤੋਂ ਟੱਕਰ ਲੈਣ ਤੋਂ ਡਰਦਾ ਸੀ। ਸੈਣੀ ਪਰਿਵਾਰ ਦੇ ਏਕੇ ਦੀ ਸਾਰੇ ਪਾਸੇ ਚਰਚਾ ਆਮ ਹੁੰਦੀ ਸੀ ਪਰ ਕੱਲ ਦੀ ਹੋਈ ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਵੀ ਇਸ ਬਾਰੇ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਸੈਣੀ ਪਰਿਵਾਰ ਦੇ ਏਕੇ ਨੂੰ ਤੋੜਨ ਵਿਚ ਕੌਣ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ: 'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਵਾਲੀਆਂ ਗੋਲ਼ੀਆਂ ਤੇ ਨਕਦੀ ਸਮੇਤ ਇਕ ਗ੍ਰਿਫ਼ਤਾਰ
NEXT STORY