ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਦੀ ਜੇਲ੍ਹ ਵਿਚ ਹੋਈ ਲੜਾਈ ਨੂੰ ਲੈ ਕੇ ਚਾਰ ਹਵਾਲਾਤੀ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਹਵਾਲਾਤੀ ਜਗਰੂਪ ਸਿੰਘ ਪੁੱਤਰ ਸੁਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਤੇ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਆਨ ਕੇਂਦਰੀ ਜੇਲ੍ਹ ਜਿਨ੍ਹਾਂ ਦੀ ਬੀਤੇ ਦਿਨੀਂ ਸਾਥੀ ਹਾਵਾਲਾਤੀਆਂ ਨਾਲ ਜ਼ੇਲ੍ਹ ਵਿਚ ਲੜਾਈ ਹੋ ਗਈ, ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ ਔਖਾ
ਜ੍ਹੇਲ੍ਹ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਅੱਜ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ-1 ਰਜੀਵ ਕੁਮਾਰ ਬੇਰੀ ਦੇ ਪੇਸ਼ ਕੀਤਾ ਗਿਆ। ਜਿਨ੍ਹਾਂ ਨੇ ਹਵਾਲਾਤੀਆਂ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਚਾਰਾਂ ਹਵਾਲਾਤੀਆਂ ਦਾ ਮੈਡੀਕਲ ਕਰਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ ਔਖਾ
NEXT STORY