ਫਗਵਾੜਾ (ਜਲੋਟਾ)- ਫਗਵਾੜਾ ਸਬ-ਡਿਵੀਜ਼ਨ ਅਧੀਨ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਐੱਸ. ਡੀ. ਐੱਮ. ਜਸ਼ਨਜੀਤ ਸਿੰਘ (ਪੀ. ਸੀ. ਐੱਸ.) ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਕਲੱਸਟਰ ਅਫ਼ਸਰਾਂ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਮੂਹ ਅਧਿਕਾਰੀਆਂ ਨੂੰ ਮਾਨਯੋਗ ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਤੋਂ ਜਾਣੂੰ ਕਰਾਇਆ ਗਿਆ।
ਇਹ ਵੀ ਪੜ੍ਹੋ: ਫਗਵਾੜਾ 'ਚ ਰੂਹ ਕੰਬਾਊ ਹਾਦਸਾ! ਇਨੋਵਾ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਉੱਡੇ ਵਾਹਨਾਂ ਦੇ ਪਰਖੱਚੇ
ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਬੀ. ਡੀ. ਪੀ. ਓ. ਫਗਵਾੜਾ ਨੂੰ ਪਿੰਡਾਂ ’ਚ ਮਸ਼ਤਰੀ ਮੁਨਾਦੀ ਕਰਵਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖੇਤ ’ਚ ਪਰਾਲੀ ਨੂੰ ਅੱਗ ਲਾਉਣ ’ਤੇ ਪੂਰਣ ਪਾਬੰਦੀ ਲਾਈ ਗਈ ਹੈ। ਜੇਕਰ ਕਿਸੇ ਵੱਲੋਂ ਅੱਗ ਲਾਉਣ ਦੀ ਸੂਚਨਾ ਪ੍ਰਾਪਤ ਹੋਈ ਤਾਂ 2 ਏਕੜ ਖੇਤ ਵਾਲੇ ਨੂੰ 5 ਹਜ਼ਾਰ, ਜਦਕਿ 2 ਏਕੜ ਤੋਂ ਵੱਧ ਖੇਤ ਵਾਲੇ ਦੋਸ਼ੀ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸੇ ਤਰ੍ਹਾਂ 5 ਏਕੜ ਖੇਤ ਵਾਲੇ ਨੂੰ 30 ਹਜ਼ਾਰ ਰੁਪਏ ਜਾਂ ਉਸ ਤੋਂ ਵੀ ਵੱਧ ਜੁਰਮਾਨਾ ਲਾਇਆ ਜਾਵੇਗਾ। ਇਸ ਦੇ ਨਾਲ ਹੀ ਲੈਂਡ ਰਿਕਾਰਡ ’ਚ ਦੋਸ਼ੀ ਦੀ ਜ਼ਮੀਨ ਦੇ ਮਾਲਕੀ ਵਾਲੇ ਖਾਨੇ ’ਚ ਰੈੱਡ ਐਂਟਰੀ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਦੋਬਾਰਾ ਹੋਵੇਗੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ
ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਸਬੰਧਤ ਪੁਲਸ ਥਾਣੇ ਵਿਚ ਐੱਫ਼. ਆਈ. ਆਰ. ਦਰਜ ਕਰਨ ਦੀ ਵੀ ਹਦਾਇਤ ਦਿੱਤੀ ਗਈ ਹੈ। ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਨੇ ਸਮੂਹ ਖੇਤ ਮਾਲਕਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਅਤੇ ਖੇਤਾਂ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਤਹਿਸੀਲਦਾਰ ਜਸਵਿੰਦਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਫਗਵਾੜਾ ਤੋਂ ਸੁਲੱਖਣ ਸਿੰਘ ਟੀ. ਸੀ., ਸੰਮਤੀ ਪਟਵਾਰੀ ਸੁਰਿੰਦਰ ਪਾਲ, ਏ. ਆਰ. ਕੋਆਪ੍ਰੇਟਿਵ ਸੋਸਾਇਟੀ ਫਗਵਾੜਾ ਤੋਂ ਸੀਮਾ ਰਾਣੀ, ਭੂਮੀ ਰੱਖਿਆ ਅਫਸਰ ਸੁਰਪ੍ਰੀਤ ਕੌਰ, ਖੇਤੀਬਾੜੀ ਅਫਸਰ ਪਰਮਜੀਤ ਸਿੰਘ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨੁਮਾਇੰਦੇ ਗੌਰਵ ਬੱਤਰਾ, ਅਨਿਲ ਕੁਮਾਰ ਜੇ. ਈ. ਤੋਂ ਇਲਾਵਾ ਹਰਜੀਤ ਸਿੰਘ ਐੱਸ. ਐੱਚ. ਓ. ਸਤਨਾਮਪੁਰਾ, ਊਸ਼ਾ ਰਾਣੀ ਐੱਸ. ਐੱਚ. ਓ. ਥਾਣਾ ਸਿਟੀ, ਜੰਗਲਾਤ ਵਿਭਾਗ ਤੋਂ ਰੇਂਜ ਅਫ਼ਸਰ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਦੋਬਾਰਾ ਹੋਵੇਗੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ
NEXT STORY