ਸੁਲਤਾਨਪੁਰ ਲੋਧੀ (ਧੰਜੂ)-ਤਲਵੰਡੀ ਚੌਧਰੀਆਂ ਮੰਡ ਖਿਜ਼ਰ ਪੁਰ ਨੇੜੇ ਜੰਮੂ-ਕੱਟੜਾ ਐਕਸਪ੍ਰੈੱਸ ਵੇਅ ਦੇ ਪਲਾਂਟ ਦੇ ਸਟੋਰ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਲੱਗਣ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਸਿੰਗਲਾ ਕੰਸਟ੍ਰਕਸ਼ਨ ਕੰਪਨੀ ਦੇ ਸਟੋਰ ਮੈਨੇਜਰ ਮਨਦੀਪ ਸਿੰਘ ਨੇ ਦੱਸਿਆ ਕਿ ਅਸੀਂ 7 ਵਜੇ ਆਪਣਾ ਕੰਮ ਖ਼ਤਮ ਕਰਨ ਉਪਰੰਤ ਸਟੋਰ ਦੇ ਦਰਵਾਜ਼ੇ ਅਤੇ ਲਾਈਟਾਂ ਬੰਦ ਕਰਕੇ ਸੁਰਖਿਆ ਗਾਰਡ ਨੂੰ ਡਿਊਟੀ ਦੇ ਕੇ ਚਲੇ ਗਏ। ਸਾਨੂੰ ਸੁਰੱਖਿਆ ਗਾਰਡ ਨੇ 7:55 ਮਿੰਟ ਇਤਲਾਹ ਦਿੱਤੀ ਕਿ ਸਟੋਰ ਵਿਚੋਂ ਧੁੰਆਂ ਨਿਕਲ ਰਿਹਾ ਹੈ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਹੋਏ ਨਗਰ ਕਰੀਤਨ ਦੇ ਵਿਰੋਧ ਕਰਨ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਜਦੋਂ ਆ ਕੇ ਵੇਖਿਆ ਤਾਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਮਨਦੀਪ ਸਿੰਘ ਨੇ ਦੱਸਿਆ ਅੱਗ ਸ਼ਾਇਦ ਬਿਜਲੀ ਸਰਕਟ ਸੌਂਟ ਹੋਣ ਕਾਰਨ ਲੱਗੀ ਹੋ ਸਕਦੀ ਹੈ। ਐਂਬੂਲੈਂਸ ਨੂੰ ਫੋਨ ਕੀਤਾ, ਉਨ੍ਹਾਂ ਨੇ ਅੱਗ ਬਝਾਉਣ ਕੰਮ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸਟੋਰ ਵਿਚ ਬਹੁਤ ਹੀ ਮਹਿੰਗੇ ਕੈਮੀਕਲ ਪੈ ਸਨ, ਜੋ ਸੜ ਕੇ ਸੁਵਾਹ ਹੋ ਗਏ। ਮਨਦੀਪ ਸਿੰਘ ਮੈਨੇਜਰ ਨੇ ਦੱਸਿਆ ਕਿ ਪੁਲਸ ਇਤਲਾਹ ਕਰ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੂੰ ਬਾਰ ਬਾਰ ਫੋਨ ਕੀਤਾ ਗਿਆ ਪਰ ਉਨ੍ਹਾਂ ਨੇ ਫੋਨ ਚੁੱਕਣਾ ਵਾਜਬ ਨਹੀਂ ਸਮਝਿਆ।
ਇਹ ਵੀ ਪੜ੍ਹੋ: ਪੰਜਾਬ 'ਚ ਕਈ ਅਫ਼ਸਰ ਜਾਂਚ ਦੇ ਘੇਰੇ 'ਚ! ਡਿੱਗ ਸਕਦੀ ਹੈ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਬਜ਼ੁਰਗ ਤੋਂ ਖੋਹੀ ਨਕਦੀ
NEXT STORY