ਕਪੂਰਥਲਾ (ਓਬਰਾਏ)-ਕਪੂਰਥਲਾ 'ਚ ਪੁਰਾਣੀ ਸਬਜ਼ੀ ਮੰਡੀ ਵਿਖੇ ਸਾਗਰ ਰਤਨ ਕੰਪਲੈਕਸ ਵਿਖੇ ਇਕ ਸਕੂਲ ਯੂਨੀਫ਼ਾਰਮ ਦੀ ਦੁਕਾਨ ਨੂੰ ਅੱਗ ਲੱਗ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਦੁਕਾਨ ਮਾਲਕ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਰਾਤ 8 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ ਤਾਂ ਉਸ ਨੂੰ ਮਾਰਕੀਟ ਵਿਚੋਂ ਫ਼ੋਨ ਆਇਆ ਕਿ ਉਸ ਦੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਪੜ੍ਹੋ ਵੱਡੀ ਅਪਡੇਟ! ਹੁਣ ਠੰਡ ਵਿਖਾਏਗੀ ਆਪਣਾ ਜ਼ੋਰ, ਜਾਣੋ ਅਗਲੇ ਦਿਨਾਂ ਦਾ ਹਾਲ
ਜਦੋਂ ਉਸ ਨੇ ਦੁਕਾਨ 'ਤੇ ਆ ਕੇ ਵੇਖਿਆ ਤਾਂ ਦੁਕਾਨ ਨੂੰ ਅੱਗ ਲੱਗ ਚੁੱਕੀ ਸੀ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਹੈ। ਮੌਕੇ 'ਤੇ ਪਹੁੰਚੇ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਅੱਗ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ, ਦੋ ਮਹੀਨੇ ਪਹਿਲਾਂ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਪੁਲਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, ਕੇਸ ਦਰਜ
NEXT STORY