ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਪਿੰਡ ਭਗਵਾਲਾ ਨਾਲ ਲੱਗਦੇ ਪਹਾੜੀ ਇਲਾਕੇ ਵਿਚ ਖੜ੍ਹੇ ਸਰਕੰਡੇ ਘਾਹ ਫੂਸ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨੇ ਆਲੇ-ਦੁਆਲੇ ਪਹਾੜੀ ਇਲਾਕੇ ਵਿਚ ਖੜ੍ਹੇ ਆਦਮ ਕੱਦ ਸਰਕੰਢਿਆਂ ਅਤੇ ਘਾਹ ਫੂਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਲੱਗੀ ਹੋਈ ਅੱਗ ’ਤੇ ਜਦੋਂ ਪੱਤਰਕਾਰਾਂ ਦੀ ਨਜ਼ਰ ਪਈ ਤਾਂ ਉਨ੍ਹਾਂ ਨੇ ਇਸ ਬਾਰੇ ਵਣ ਰੇਂਜ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਸੁਖਬੀਰ ਸਿੰਘ ਨੂੰ ਸੂਚਿਤ ਕੀਤਾ, ਜਿਨ੍ਹਾਂ ਵੱਲੋਂ ਲੋਕੇਸ਼ਨ ਦੀ ਜਾਣਕਾਰੀ ਲੈਣ ਤੋਂ ਬਾਅਦ ਆਪਣੇ ਕਰਮਚਾਰੀ ਅੱਗ ਬੁਝਾਉਣ ਲਈ ਮੌਕੇ ’ਤੇ ਭੇਜੇ ਗਏ, ਜਿਨ੍ਹਾਂ ਵੱਲੋਂ ਤਿੰਨ ਚਾਰ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ਨੂੰ ਬੁਝਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਚਲਦੀ DMU ਟਰੇਨ ਪਟੜੀ ਤੋਂ ਹੇਠਾਂ ਉਤਰੀ
ਵਣ ਰੇਂਜ ਅਫ਼ਸਰ ਸੁਖਬੀਰ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪਹਾੜੀ ਇਲਾਕੇ ਦੇ ਜੰਗਲ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਤੁਰੰਤ ਮੌਕੇ 'ਤੇ ਆਪਣੇ ਕਰਮਚਾਰੀ ਭੇਜ ਦਿੱਤੇ ਗਏ ਸਨ, ਜਿਨ੍ਹਾਂ ਵੱਲੋਂ ਤਿੰਨ-ਚਾਰ ਘੰਟੇ ਦੀ ਮਿਹਨਤ ਕਰਨ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਨਾਲ ਸਰਕੰਡੇ ਅਤੇ ਘਾਹ ਫੂਸ ਹੀ ਸੜਿਆ ਹੈ, ਹੋਰ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਅੱਗ ਕਿਸੇ ਵਿਅਕਤੀ ਦੀ ਅਣਗਹਿਲੀ ਕਾਰਨ ਲੱਗੀ ਜਾਪਦੀ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀ ਗੋਲ਼ੀ, ਮਿੰਟਾਂ 'ਚ ਪੈ ਗਈਆਂ ਭਾਜੜਾਂ, ਸੋਸ਼ਲ ਮੀਡੀਆ 'ਤੇ ਪੈ ਗਈ ਪੋਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਘਟਨਾ, ਚਲਦੀ DMU ਟਰੇਨ ਪਟੜੀ ਤੋਂ ਹੇਠਾਂ ਉਤਰੀ
NEXT STORY