ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਸਿਵਲ ਸਕੱਤਰੇਤ ’ਚ ਦੁਪਹਿਰੇ ਵੇਲੇ ਅਚਾਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਲਗਭਗ ਦੁਪਹਿਰ 12 ਵਜੇ ਦੇ ਕਰੀਬ ਸਿਵਲ ਸਕੱਤਰ ’ਚ ਸਥਿਤ ਡਿਸਟਰਿਕਟ ਪਬਲਿਕ ਰਿਲੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਉਨ੍ਹਾਂ ਦੇ ਇਕ ਕਮਰੇ ’ਚ ਅੱਗ ਲੱਗਣ ਦਾ ਸੂਚਨਾ ਮਿਲੀ। ਜਿਸ ਤੋਂ ਬਾਅਦ ਸਕੱਤਰ ’ਚ ਮੌਜੂਦ ਕਰਮਚਾਰੀਆਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਨ੍ਹਾਂ ਤੁਰੰਤ ਮੌਕੇ ’ਤੇ ਆ ਕੇ ਡੀ. ਪੀ. ਆਰ. ਓ. ਦਫ਼ਤਰ ’ਚ ਇਕ ਕਮਰੇ ’ਚ ਲੱਗੀ ਅੱਗ ’ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਵਿਰੋਧ 'ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
ਇਸ ਮੌਕੇ ਅੱਗ ਦੇ ਨਾਲ ਕਮਰੇ ’ਚ ਪਿਆ ਹੀਟਰ ਇਕ ਪ੍ਰਿੰਟਰ ਅਤੇ ਇਨਵਰਟਰ ਦੇ ਨਾਲ-ਨਾਲ ਕਾਫ਼ੀ ਫਰਨੀਚਰ ਨੂੰ ਵੀ ਸੜ੍ਹ ਕੇ ਸੁਆਹ ਹੋ ਚੁੱਕਿਆ ਸੀ। ਇਸ ਮੌਕੇ ਘਟਨਾ ਦਾ ਜਾਇਜ਼ਾ ਲੈਣ ਲਈ ਪਹੁੰਚੇ ਰੂਪ ਨਗਰ ਦੇ ਤਹਿਸੀਲਦਾਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਮਿਲੀ ਜਾਣਕਾਰੀ ਮੁਤਾਬਕ ਸ਼ਾਰਟ ਸਰਕਟ ਦੇ ਨਾਲ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਫਾਇਰ ਬ੍ਰਿਗੇਡ ਅਤੇ ਕਰਮਚਾਰੀਆਂ ਦੀ ਚੌਕਸੀ ਦੇ ਨਾਲ ਜਲਦੀ ਹੀ ਅੱਗ ’ਤੇ ਕਾਬੂ ਪਾ ਲਿਆ ਗਿਆ ਜਿਸ ਦੇ ਨਾਲ ਸਿਵਲ ਸਕੱਤਰ ਦੇ ਵਿਚ ਵੱਡਾ ਹਾਦਸਾ ਹੁਣ ਟਲ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ DGP ਗੌਰਵ ਯਾਦਵ ਦੀ ਸਖ਼ਤੀ! ਵਧਾਈ ਸੁਰੱਖਿਆ, 494 ਹੌਟਸਪੌਟਾਂ 'ਤੇ ਲਾਏ ਗਏ ਨਾਕੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਵਿਰੋਧ 'ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
NEXT STORY