ਗੋਰਾਇਆ (ਮੁਨੀਸ਼)-ਗੋਰਾਇਆ ਦੇ ਨੇੜਲੇ ਪਿੰਡ ਰੁੜਕਾ ਖ਼ੁਰਦ ਵਿਖੇ ਕਿਸਾਨਾਂ ਦੀ ਤਿਆਰ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਨਾਲ ਕਰੀਬ 6 ਤੋਂ 7 ਕਣਕ ਦੇ ਖੇਤ ਸੜ ਕੇ ਸਵਾਹ ਹੋ ਗਏ। ਇਸ ਸਬੰਧੀ ਕਿਸਾਨਾਂ ਨੇ ਦੱਸਿਆ ਕਿ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਿਸਾਨਾਂ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਦੇ ਖੰਭਿਆਂ ਤੋਂ ਜਿਹੜੀ ਅੱਪਰਾ ਨੂੰ ਲਾਈਨ ਜਾਂਦੀ ਹੈ, ਉਥੋਂ ਹੋਈ ਸਪਾਰਕਿੰਗ ਦੇ ਕਾਰਨ ਕਿਸਾਨਾਂ ਦੀ ਤਿਆਰ ਖੜ੍ਹੀ ਫ਼ਸਲ ਦੇ 6 ਤੋਂ 7 ਖੇਤ ਸੜ ਕੇ ਸਵਾਹ ਹੋ ਗਏ।
ਇਹ ਵੀ ਪੜ੍ਹੋ: ਪਹਿਲਾਂ ਇਕੱਠੇ ਬੈਠ ਪੀਤੀ ਸ਼ਰਾਬ, ਫਿਰ ਦੋਸਤ ਨੇ ਕਰ 'ਤਾ ਦੋਸਤ ਦਾ ਕਤਲ, ਵਜ੍ਹਾ ਕਰੇਗੀ ਹੈਰਾਨ
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹਾਲ਼ੇ ’ਤੇ ਜ਼ਮੀਨ ਲੈ ਕੇ ਫ਼ਸਲ ਬੀਜੀ ਸੀ, ਜੋ ਅੱਗ ਲੱਗਣ ਨਾਲ ਸੜ ਕੇ ਸਵਾਹ ਹੋ ਗਈ ਹੈ। ਕਿਸਾਨਾਂ ਨੇ ਆਪਣੀ ਮਿਹਨਤ ਦੇ ਨਾਲ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਫ਼ੀ ਨੁਕਸਾਨ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੀ ਗੱਡੀ ਵੀ ਬਾਅਦ ’ਚ ਮੌਕੇ ’ਤੇ ਪਹੁੰਚੀ ਹੈ। ਕਿਸਾਨਾਂ ਨੇ ਕਿਹਾ ਕਿ ਨਗਰ ਕੌਂਸਲ ਗੁਰਾਇਆ ਨੂੰ ਇਕ ਫਾਇਰ ਬ੍ਰਿਗੇਡ ਦੀ ਗੱਡੀ ਸੀਜ਼ਨ ’ਚ ਗੋਰਾਇਆ ਖੜ੍ਹੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
NEXT STORY