ਫਗਵਾੜਾ (ਸੋਨੂੰ)- ਫਗਵਾੜਾ ਵਿੱਚ ਇਕ ਘਰ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਭਾਸ਼ ਨਗਰ ਦੇ ਇਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘਰ ਵਿੱਚ ਪਿਆ ਭਾਰੀ ਮਾਤਰਾ ਵਿੱਚ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਮੌਜੂਦ ਇਕ ਔਰਤ ਨੇ ਦੱਸਿਆ ਕਿ ਘਰ ਵਿੱਚ ਮੌਜੂਦ ਔਰਤ ਮੰਦਿਰ ਵਿੱਚ ਦੀਵਾ ਜਗਾਉਣ ਤੋਂ ਬਾਅਦ ਸੌਂ ਗਈ। ਜਦੋਂ ਉਸ ਦੀ ਜਾਗ ਖੁੱਲ੍ਹੀ ਤਾਂ ਉਸ ਨੇ ਵੇਖਿਆ ਕਿ ਘਰ ਦੇ ਪਰਦਿਆਂ ਨੂੰ ਅੱਗ ਲੱਗ ਗਈ ਸੀ, ਜਿਸ ਤੋਂ ਬਾਅਦ ਘਰ ਨੂੰ ਇਕ ਵੱਡੀ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇਸ ਘਟਨਾ ਵਿੱਚ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ। ਫਾਇਰ ਬ੍ਰਿਗੇਡ ਟੀਮ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋ ਰਹੀ ਗੜੇਮਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਮੌਕੇ 'ਤੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਕਿ ਘਰ ਦੀ ਹੇਠਲੀ ਮੰਜ਼ਿਲ 'ਤੇ ਅੱਗ ਲੱਗ ਗਈ ਸੀ। ਹਾਦਸੇ ਵਿੱਚ ਕੱਪੜੇ, ਫਰਿੱਜ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਵਿੱਚ ਅੱਗ 'ਤੇ ਕਾਬੂ ਪਾਉਣ ਲਈ 3 ਤੋਂ 4 ਗੱਡੀਆਂ ਦੀ ਵਰਤੋਂ ਕੀਤੀ ਗਈ। ਬਾਜ਼ਾਰ ਤੰਗ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਬਾਜ਼ਾਰ ਖੁੱਲ੍ਹੇ ਰੱਖੇ ਜਾਣ ਤਾਂ ਜੋ ਫਾਇਰ ਵਿਭਾਗ ਦੀਆਂ ਗੱਡੀਆਂ ਨੂੰ ਲੰਘਣ ਵਿੱਚ ਕੋਈ ਮੁਸ਼ਕਿਲ ਨਾ ਆਵੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ 'ਚ ਰੂਹ ਕੰਬਾਊ ਘਟਨਾ, ਜਨਰੇਟਰ 'ਚ ਵਾਲ ਫਸਣ ਕਾਰਨ ਔਰਤ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ 'ਤੇ ਜਲੰਧਰ ਪੁਲਸ ਦੀ ਵੱਡੀ ਕਾਰਵਾਈ
NEXT STORY