ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਪਿੰਡ ਲੋਧੀਚੱਕ ਵਿਚ ਖੇਤ ’ਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਤੋਂ ਹੋਈ ਸਪਾਰਕਿੰਗ ਕਾਰਨ ਗੰਨੇ ਦੇ ਖੇਤ ’ਚ ਅੱਗ ਲੱਗ ਗਈ, ਜਿਸ ਕਾਰਨ ਕਿਸਾਨ ਦੀ ਲਗਭਗ 2 ਏਕੜ ਗੰਨੇ ਦੀ ਫ਼ਸਲ ਤਬਾਹ ਹੋ ਗਈ। ਅੱਗਜ਼ਨੀ ਦੀ ਘਟਨਾ ਦਾ ਸ਼ਿਕਾਰ ਹੋਏ ਕਿਸਾਨ ਸੁਖਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾ ਤੋਂ ਹੋਈ ਸਪਾਰਕਿੰਗ ਕਾਰਨ ਉਸ ਦੇ ਖੇਤ ਵਿਚ ਅੱਗ ਲੱਗ ਗਈ ਅਤੇ ਅੱਗ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਬਾਅਦ ਵਿਚ ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਸੁਖਦੀਪ ਨੇ ਦੱਸਿਆ ਕਿ ਅੱਗ ਕਾਰਨ ਗੰਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: SGPC ਪ੍ਰਧਾਨ ਹਰਜਿੰਦਰ ਧਾਮੀ ਦੀ ਮੰਗ, ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਪਾਸਪੋਰਟ ਦੀ ਸ਼ਰਤ ਕੀਤੀ ਜਾਵੇ ਖ਼ਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨਾਂ ਦਾ ਵੱਡਾ ਨੁਕਸਾਨ, ਖੇਤਾਂ 'ਚ ਪਾਣੀ ਆਉਣ ਕਾਰਨ 8 ਏਕੜ ਕਣਕ ਦੀ ਫ਼ਸਲ ਤਬਾਹ
NEXT STORY