ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਦੇ ਸਲੋਹ ਰੋਡ ’ਤੇ ਸਥਿਤ ਬੀ. ਐੱਸ. ਸ਼ਰਮਾ ਟੈਲੀਕਾਮ ਵਿਚ ਅਣਜਾਣ ਕਾਰਨਾਂ ਕਰਕੇ ਲੱਗੀ ਅੱਗ ਨਾਲ ਦੁਕਾਨ ਦੇ ਏ. ਸੀ. ਸਮੇਤ ਕੀਮਤੀ ਸਾਮਾਨ ਸੜ ਕੇ ਸਵਾਹ ਹੋ ਗਿਆ। ਦੁਕਾਨ ਦੇ ਮਾਲਕ ਸੁਖਦੇਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਅੱਗ ਲੱਗਣ ਬਾਰੇ ਪਤਾ ਲੱਗਾ ਜਦੋਂ ਉਹ ਦੁਕਾਨ ਖੋਲ੍ਹਣ ਲਈ ਪਹੁੰਚੇ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ੜ੍ਹੀ ਹੋਵੇਗੀ ਵੱਡੀ ਮੁਸੀਬਤ! ਦਿੱਤੀ ਜਾ ਰਹੀ ਚਿਤਾਵਨੀ, 8 ਅਕਤੂਬਰ ਤੋਂ...

ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਦੁਕਾਨ ਬੰਦ ਕਰਨ ਤੋਂ ਪਹਿਲਾਂ ਆਪਣਾ ਬਿਜਲੀ ਦਾ ਮੀਟਰ ਬੰਦ ਕਰਕੇ ਚਲੇ ਜਾਂਦੇ ਹਨ, ਜਿਸ ਨਾਲ ਸ਼ਾਰਟ ਸਰਕਿਟ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ਼ ਤੋਂ ਪਤਾ ਲੱਗਾ ਹੈ ਕਿ ਸਵੇਰੇ ਪੌਨੇ ਵਜੇ ਦੇ ਕਰੀਬ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਸੀ ਅਤੇ ਲਾਈਟਾਂ ਬੰਦ ਹੁੰਦੀਆਂ ਵਿਖਾਈ ਦਿੱਤੀਆਂ, ਉਸੇ ਸਮੇਂ ਏ. ਸੀ. ਵਿਚ ਬਲਾਸਟ ਸਾਹਮਣੇ ਆਇਆ। ਉਨ੍ਹਾਂ ਦੱਸਿਆ ਕਿ ਅੱਗ ਨੇ ਏ. ਸੀ, ਕੈਮਰੇ ਅਤੇ ਐਗਜ਼ੌਸਟ ਪੱਖਿਆਂ ਦੇ ਨਾਲ-ਨਾਲ ਮੋਬਾਇਲ ਉਪਕਰਣ, ਫਿਟਿੰਗ, ਫਰਸ਼, ਛੱਤ ਅਤੇ ਲਾਈਟਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਹੁਣ ਤਕ ਦੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਟੈਲੀਕਾਮ ਦੁਕਾਨ ਵਿਚ ਅੱਗ ਲੱਗਣ ਕਾਰਨ 2.5 ਲੱਖ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ: Punjab: ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਿੰਟਾਂ 'ਚ ਪਾ 'ਤੀਆਂ ਪੁਲਸ ਨੂੰ ਭਾਜੜਾਂ ! ਪਿੰਡ ਵਾਸੀ ਵੀ ਰਹਿ ਗਏ ਵੇਖਦੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨਾਂ ਨੇ ਸਿਗਰੇਟ ਪੀਣ ਤੋਂ ਰੋਕਿਆ ਤਾਂ ਲਗਜ਼ਰੀ ਗੱਡੀਆਂ ’ਚ ਆਏ ਨਸ਼ੇੜੀਆਂ ਨੇ ਕੀਤਾ ਹਮਲਾ
NEXT STORY