ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਦੇ ਪਿੰਡ ਚੱਕਾ ਵਿਚ ਉਸ ਸਮੇਂ ਕਿਸਾਨਾਂ ਵਿੱਚ ਭਾਜੜ ਮਚ ਗਈ ਜਦੋਂ ਪਿੰਡ ਚੱਕਾ ਦੇ ਬੰਨ੍ਹ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਚੰਗੀ ਗੱਲ ਇਹ ਸੀ ਕਿ ਫਾਇਰ ਬ੍ਰਿਗੇਡ ਦੀ ਟੀਮ ਨੇ ਬਹੁਤ ਘੱਟ ਸਮੇਂ ਵਿੱਚ ਅੱਗ ’ਤੇ ਕਾਬੂ ਪਾ ਲਿਆ, ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ: ਪੰਜਾਬ 'ਚ ਨਵੇਂ ਹੁਕਮ ਜਾਰੀ! ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੀ ਇਹ ਪਾਬੰਦੀ
ਜਾਣਕਾਰੀ ਦਿੰਦੇ ਕਿਸਾਨ ਆਗੂ ਰਛਪਾਲ ਸਿੰਘ ਸੰਧੂ ਅਤੇ ਗੁਰਦੀਪ ਸਿੰਘ ਸ਼ਹੀਦ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਬੰਨ੍ਹ ਤੋਂ ਧੂੰਆਂ ਉੱਠਦਾ ਵੇਖਿਆ ਗਿਆ, ਜਿਸ ਤੋਂ ਬਾਅਦ ਸਾਡੇ ਸਾਰੇ ਪਿੰਡ ਵਾਸੀ ਇਕੱਠੇ ਹੋ ਗਏ। ਉਨ੍ਹਾਂ ਕਿਹਾ ਕਿ ਅਸੀਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਨਗਰ ਕੌਂਸਲ ਪ੍ਰਧਾਨ ਦੀਪਕ ਧੀਰ ਰਾਜੂ ਨੂੰ ਸੂਚਿਤ ਕੀਤਾ। ਉਨ੍ਹਾਂ ਦੇ ਯਤਨਾਂ ਸਦਕਾ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਤੁਰੰਤ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਨਹੀਂ ਤਾਂ ਕਿਸਾਨਾਂ ਦੀ ਸੋਨੇ ਵਰਗੀ ਕਣਕ ਦੀ ਫ਼ਸਲ ਅੱਗ ਕਾਰਨ ਤਬਾਹ ਹੋ ਜਾਂਦੀ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ 'ਆਪ' ਆਗੂ ਮਾਲਵਿੰਦਰ ਕੰਗ ਦਾ ਬਿਆਨ
NEXT STORY