ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਵਿਖੇ ਇਕ ਘਰ ’ਚ ਦਿਨ ’ਚ ਅੱਗ ਲੱਗਣ ਕਾਰਨ ਘਰ ’ਚ ਪਿਆ ਫਰਿੱਜ਼, ਵਾਸ਼ਿੰਗ ਮਸ਼ੀਨ, ਪੱਖੇ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਸ਼ਹਿਰ ’ਚ ਰਿਹਾਇਸ਼ੀ ਇਲਾਕੇ ਅਤੇ ਪ੍ਰਾਚੀਨ ਮੰਦਿਰ ਲਹਿਰੀ ਸ਼ਾਹ ਮੰਦਿਰ ਨਜ਼ਦੀਕ ਮੰਗਲਵਾਰ ਦੁਪਹਿਰ ਨੂੰ ਇਕ ਘਰ ਦੇ ਵਿਚ ਅਚਾਨਕ ਅੱਗ ਲੱਗ ਗਈ।
ਇਸ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਨੂੰ ਮੰਨਿਆ ਜਾ ਰਿਹਾ ਹੈ। ਅੱਗ ਦੀ ਲਪੇਟ ਦੇ ਵਿਚ ਘਰ ’ਚ ਪਿਆ ਫਰਿੱਜ਼, ਇਸ ਦੇ ਨਾਲ ਹੀ ਪਈ ਵਾਸ਼ਿੰਗ ਮਸ਼ੀਨ, ਪੱਖੇ, ਮੋਟਰ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਤੋਂ ਬਾਅਦ ਜਦੋਂ ਧੂੰਆਂ ਨਿਕਲਦਾ ਵਿਖਾਈ ਦਿੱਤਾ ਤਾਂ ਨਾਲ ਹੀ ਸਥਿਤ ਗੰਨ ਹਾਊਸ ਦੇ ਮਾਲਕ ਵਿਪਨ ਵਰਮਾ ਨੇ ਘਰ ’ਚ ਦੇਖਿਆ ਕਿ ਅੱਗ ਲੱਗੀ ਹੈ, ਜਿਸ ਦੇ ਤੁਰੰਤ ਬਾਅਦ ਉਨ੍ਹਾਂ ਹੋਰ ਲੋਕਾਂ ਦੀ ਮਦਦ ਨਾਲ ਸਭ ਤੋਂ ਪਹਿਲਾਂ ਘਰ ’ਚ ਬਿਜਲੀ ਦਾ ਮੇਨ ਸਵਿੱਚ ਕੱਟਿਆ, ਉਸ ਤੋਂ ਬਾਅਦ ਰਸੋਈ ’ਚ ਪਿਆ ਸਿਲੰਡਰ ਕੱਢਿਆ ਤਾਂ ਜੋ ਗੈਸ ਸਿਲੰਡਰ ਬਲਾਸਟ ਨਾ ਹੋਵੇ ਅਤੇ ਬਿਜਲੀ ਦੇ ਹੋਰ ਉਪਕਰਨਾਂ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਮਾਂ ਨਾਲ ਚਾਈਂ-ਚਾਈਂ ਨਾਨਕੇ ਜਾ ਰਹੀ 9 ਸਾਲਾ ਬੱਚੀ ਨਾਲ ਵਾਪਰੀ ਅਣਹੋਣੀ
ਇਸ ਤੋਂ ਇਲਾਵਾ ਉਨ੍ਹਾਂ ਇਨਸਾਨੀਅਤ ਦਾ ਸਬੂਤ ਦਿੰਦੇ ਹੋਏ ਪਾਣੀ ਦੀਆਂ ਬਾਲਟੀਆਂ ਵਗੈਰਾ ਨਾਲ ਅੱਗ ’ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਕਾਫ਼ੀ ਹੱਦ ਤੱਕ ਬਚਾਅ ਕਾਰਜ ਕੀਤਾ। ਜਦਕਿ ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾਂ ਅੱਗ ’ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ ਪਰ ਘਟਨਾ ਬਾਰੇ ਸੂਚਨਾ ਮਿਲਣ ’ਤੇ ਜਦੋਂ ਪਰਿਵਾਰ ਦੇ ਮੈਂਬਰ ਪਹੁੰਚੇ ਤਾਂ ਘਰ ’ਚ ਪਿਆ ਬਿਜਲੀ ਦਾ ਸਾਮਾਨ ਸੜ ਕੇ ਰਾਖ ਹੋ ਚੁੱਕਾ ਸੀ। ਘਰ ਦੇ ਮਾਲਕ ਬਲਦੇਵ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਦੀ ਮੌਤ ਹੋਣ ਤੇ ਸ਼ੋਕ ਵਜੋਂ ਗਏ ਹੋਏ ਸਨ ਅਤੇ ਅੱਗ ਲੱਗਣ ਕਾਰਨ ਉਨ੍ਹਾਂ ਦੇ ਘਰ ’ਚ ਪਿਆ ਬਿਜਲੀ ਦਾ ਕੀਮਤੀ ਸਾਮਾਨ ਸੜ ਗਿਆ, ਜਿਸ ਨਾਲ ਉਨ੍ਹਾਂ ਦਾ 80 ਹਜ਼ਾਰ ਦੇ ਕਰੀਬ ਨੁਕਸਾਨ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਚੇ ਦੇ ਜਨਮ ਦੀ ਖ਼ੁਸ਼ੀ 'ਚ ਮਠਿਆਈ ਵੰਡ ਕੇ ਪਰਤ ਰਹੇ 2 ਦੋਸਤਾਂ ਨਾਲ ਹੋਇਆ ਉਹ ਜੋ ਸੋਚਿਆ ਨਾ ਸੀ
NEXT STORY