ਦਸੂਹਾ (ਨਾਗਲਾ, ਝਾਵਰ)-ਦਸੂਹਾ ਦੇ ਨੇੜਲੇ ਪਿੰਡ ਸੰਸਾਰਪੁਰ ਵਿਖੇ ਬੀਤੀ ਦੇਰ ਰਾਤ ਇਕ ਕਰਿਆਨੇ ਦੀ ਦੁਕਾਨ ’ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ’ਚ ਦੁਕਾਨ ਅੰਦਰ ਰੱਖਿਆ 2 ਲੱਖ ਰੁਪਏ ਤੋਂ ਵੱਧ ਦਾ ਕਰਿਆਨੇ ਦਾ ਸਾਮਾਨ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਿਆ।
ਦੁਕਾਨ ਮਾਲਕ ਸਰਵਣ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਰੋਜ਼ਾਨਾ ਵਾਂਗ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਲਗਭਗ ਇਕ ਘੰਟੇ ਬਾਅਦ ਇਕ ਰਾਹਗੀਰ ਨੇ ਫ਼ੋਨ ’ਤੇ ਸੂਚਨਾ ਦਿੱਤੀ ਕਿ ਦੁਕਾਨ ’ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ। ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚਿਆ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਪਾਣੀ ਦੇ ਟੈਂਕਰ ਮੰਗਵਾ ਕੇ ਅੱਗ ਬੁਝਾਉਣ ਦੇ ਯਤਨ ਸ਼ੁਰੂ ਕੀਤੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
ਸਥਾਨਕ ਲੋਕਾਂ ਅਤੇ ਪਾਣੀ ਦੇ ਟੈਂਕਰਾਂ ਦੀ ਮਦਦ ਨਾਲ ਕਰੀਬ 2 ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਤਾਂ ਪਾ ਲਿਆ ਗਿਆ, ਪਰ ਉਦੋਂ ਤੱਕ ਦੁਕਾਨ ਦਾ ਢਾਂਚਾ ਅਤੇ ਅੰਦਰ ਰੱਖਿਆ ਸਾਰਾ ਸਾਮਾਨ ਸੜ ਚੁੱਕਾ ਸੀ। ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤਿੰਨ ਦਿਨ ਪਹਿਲਾਂ ਹੀ ਲੱਖ ਰੁਪਏ ਦਾ ਨਵਾਂ ਸਾਮਾਨ ਖਰੀਦ ਕੇ ਦੁਕਾਨ ’ਚ ਰੱਖਿਆ ਸੀ, ਜੋ ਅੱਗ ’ਚ ਤਬਾਹ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ ਹਜ਼ਾਰ ਰੁਪਏ ਫ਼ੀਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰਾਂ ਦੇ ਹੌਸਲੇ ਬੁਲੰਦ, ਇਕੋ ਰਾਤ ’ਚ 2 ਮੰਦਿਰਾਂ ਤੇ 1 ਦੁਕਾਨ ਦੇ ਤਾਲੇ ਤੋੜ ਕੀਤੀ ਚੋਰੀ
NEXT STORY