ਗੋਰਾਇਆ (ਹੇਮੰਤ, ਮੁਨੀਸ਼)-ਗੋਰਾਇਆ ਦੇ ਨਜ਼ਦੀਕੀ ਪਿੰਡ ਦੁਸਾਂਝ ਕਲਾਂ ਵਿਖੇ ਬੀਤੀ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਸਲੂਨ ਦੀ ਦੁਕਾਨ ਨੂੰ ਅੱਗ ਲਾ ਕੇ ਸਾੜ ਦਿੱਤਾ ਗਿਆ। ਇਸ ਘਟਨਾ ਸਬੰਧੀ ਰਾਜਵੀਰ ਕੌਰ ਵਾਸੀ ਪਿੰਡ ਕੋਟ ਗਰੇਵਾਲ ਨੇ ਦੱਸਿਆਂ ਕਿ ਮੇਰੀ ਦੁਸਾਂਝ ਕਲਾਂ ਅੱਡਾ ਵਿਖੇ ਆਰ. ਕੇ. ਇੰਟਰਨੈਸ਼ਨਲ ਸਲੂਨ ਐਂਡ ਅਕੈਡਮੀ ਦੀ ਦੁਕਾਨ ਹੈ।
ਇਹ ਵੀ ਪੜ੍ਹੋ: Punjab:ਹੈਂ ਇਹ ਕੀ! 4 ਸਾਲ ਬਾਅਦ ਜ਼ਿੰਦਾ ਨਿਕਲਿਆ ਜਬਰ-ਜ਼ਿਨਾਹ ਦਾ ਮੁਲਜ਼ਮ, ਹੈਰਾਨ ਕਰੇਗਾ ਮਾਮਲਾ
ਜਦੋਂ ਮੈਂ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਦੁਕਾਨ ’ਤੇ ਆਈ ਤਾਂ ਵੇਖਿਆ ਕਿ ਮੇਰੀ ਦੁਕਾਨ ਅੰਦਰ ਅੱਗ ਲਾਈ ਹੋਈ ਹੈ ਅਤੇ ਧੂਆਂ ਨਿਕਲ ਰਿਹਾ ਸੀ। ਉਨ੍ਹਾਂ ਕਿਹਾ ਕਿ ਦੁਕਾਨ ਅੰਦਰ ਦੋ ਏ. ਸੀ., ਦੋ ਮਸ਼ੀਨਾਂ ਅਤੇ ਹੋਰ ਸਾਮਾਨ, ਜਿਸ ਦੀ ਕੀਮਤ ਲਗਭਗ ਤਿੰਨ ਤੋਂ ਚਾਰ ਲੱਖ ਰੁਪਏ ਦੇ ਕਰੀਬ ਬਣਦੀ ਹੈ। ਉਹ ਸਾਰਾ ਸਾਮਾਨ ਅੱਗ ਦੀ ਲਪੇਟ ਵਿਚ ਆਉਣ ਕਰਕੇ ਸੜਕੇ ਸੁਆਹ ਹੋ ਗਿਆ। ਇਸ ਘਟਨਾ ਸਬੰਧੀ ਪੁਲਸ ਚੌਕੀ ਦੁਸਾਂਝ ਕਲਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰ ਕੇ ਦੇਖਿਆ ਕਿ ਰਾਤ ਕਰੀਬ ਸਵਾ ਇਕ ਤੋਂ ਡੇਢ ਵਜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨ ਦਾ ਸ਼ਟਰ ਤੋੜਕੇ ਦੁਕਾਨ ਨੂੰ ਅੱਗ ਲਗਾ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਜਲੰਧਰ : ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਮੁਲਜ਼ਮਾਂ ਦੀ ਨਵੀਂ CCTV ਆਈ ਸਾਹਮਣੇ, ਖੁੱਲ੍ਹਿਆ ਵੱਡਾ ਰਾਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਲੰਧਰ ਨਿਗਮ ਦੀ ਇੰਜੀਨੀਅਰਿੰਗ ਬ੍ਰਾਂਚ ’ਚ ਵੱਡੇ ਪੱਧਰ ’ਤੇ ਹੋ ਰਹੀ ਗੜਬੜੀ
NEXT STORY