ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਤੋਂ ਇਕ ਜੰਗਲ 'ਚ ਭਿਆਨਕ ਅੱਗ ਲੱਗ ਜਾਣ ਦੀ ਵੱਡੀ ਘਟਨਾ ਦੀ ਜਾਣਕਾਰੀ ਪ੍ਰਾਪਤ ਹੋਈ ਹੈ,ਜਿੱਥੇ ਨਾਲ ਲੱਗਦੇ ਪਿੰਡ ਜੈਨਪੁਰ ਦੇ ਜੰਗਲਾਂ ਵਿੱਚ ਲੱਗੀ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਅੱਗ ਨੇ ਜੰਗਲ ਦੇ ਚਾਰ ਚੁਫੇਰੇ ਘੇਰਾ ਪਾ ਲਿਆ ਹੈ।
ਹਾਲਾਤ ਇਹ ਰਹੇ ਕਿ ਅੱਗ ਲੱਗਣ ਦੇ ਕਾਰਨ ਜੰਗਲ 'ਚ ਹਜ਼ਾਰਾਂ ਦੀ ਤਾਦਾਦ ਦੇ ਵਿੱਚ ਜੀਵ ਜੰਤੂਆਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜੰਗਲ ਦਾ ਕੁੱਲ ਰਕਬਾ 500 ਏਕੜ ਦੇ ਕਰੀਬ ਦੱਸਿਆ ਜਾ ਰਿਹਾ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਵੀ ਪਤਾ ਨਹੀਂ ਚੱਲ ਸਕਿਆ।
ਇਹ ਵੀ ਪੜ੍ਹੋ- ਆਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਬਿੱਟੂ 'ਤੇ ਕੱਸਿਆ ਤੰਜ, ਕਿਹਾ- 'ਇਹ ਤਾਂ ਚੰਗੀਆਂ ਗੱਲਾਂ ਨਹੀਂ...'
ਜਦੋਂ ਦਮਕਲ ਵਿਭਾਗ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਮੌਕੇ 'ਤੇ ਫਾਇਰ ਬ੍ਰਿਗੇਡ ਦੀ ਸਿਰਫ਼ ਇੱਕ ਗੱਡੀ ਅੱਗ 'ਤੇ ਕਾਬੂ ਪਾਉਣ ਲਈ ਪਹੁੰਚੀ, ਜਿਸ ਵੱਲੋਂ ਅੱਗ 'ਤੇ ਕਾਬੂ ਪਾਉਣ ਲਈ ਨਾਕਾਮ ਕੋਸ਼ਿਸ਼ਾਂ ਕੀਤੀਆਂ ਗਈਆਂ। ਪਰ ਹੈਰਾਨਗੀ ਦੀ ਗੱਲ ਇਹ ਵੀ ਹੈ ਕਿ ਇੰਨੀ ਵੱਡੀ ਘਟਨਾ ਦੇ ਬਾਵਜੂਦ ਪ੍ਰਸ਼ਾਸਨ ਦਾ ਕੋਈ ਵੀ ਵੱਡਾ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ ਤੇ ਨਾ ਹੀ ਹੋਰ ਦਮਕਲ ਗੱਡੀਆਂ ਮਗਵਾਈਆਂ ਗਈਆਂ।
ਫਿਲਹਾਲ ਸਥਾਨਕ ਵਾਸੀਆਂ ਅਤੇ ਰਾਹਗੀਰਾਂ ਦੀ ਮਦਦ ਨਾਲ ਇਸ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਅੱਗ ਨੇ ਜੰਗਲ ਨੂੰ ਪੂਰੀ ਤਰ੍ਹਾਂ ਦੇ ਨਾਲ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਨਾਲ ਲੱਗਦੇ ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ 'ਤੇ ਅੱਗ ਲੱਗਣ ਦੇ ਕਾਰਨ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਜਲਦੀ ਹੀ ਇਸ ਅੱਗ ਉੱਪਰ ਕਾਬੂ ਨਾ ਪਾਇਆ ਗਿਆ ਤਾਂ ਇਹ ਹੌਲੀ-ਹੌਲੀ ਨਾਲ ਦੇ ਪਿੰਡਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਵੇਗੀ।
ਇਹ ਵੀ ਪੜ੍ਹੋ- ਜੰਗਲ ਤੱਕ ਪਹੁੰਚੀ ਖੇਤ 'ਚ ਨਾੜ ਨੂੰ ਲਾਈ ਅੱਗ, ਕਈ ਜਾਨਵਰਾਂ ਦੇ ਮਾਰੇ ਜਾਣ ਦਾ ਖ਼ਦਸ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਮਨੀ ਚੋਣ ’ਚ ਸੁਸ਼ੀਲ ਰਿੰਕੂ ਨਾਲ ਨਜ਼ਰ ਆਏ ‘ਆਪ’ ਦੇ ਸੂਬਾ ਸਕੱਤਰ ਜਗਬੀਰ ਬਰਾੜ ਟੀਨੂੰ ਦੇ ਪ੍ਰਚਾਰ ’ਚੋਂ ਗਾਇਬ
NEXT STORY