ਟਾਂਡਾ ਉੜਮੁੜ (ਪਰਮਜੀਤ ਮੋਮੀ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੁੱਡਾ ਵਿਖੇ ਵੀਰਵਾਰ ਦੁਪਹਿਰ ਸਮੇਂ ਸ਼ਾਰਟ ਸਰਕਟ ਕਾਰਨ ਇੱਕ ਘਰ ਵਿੱਚ ਅੱਗ ਲੱਗ ਗਈ, ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ।
ਇਸ ਮੌਕੇ ਜਸਵੀਰ ਕੌਰ ਪਤਨੀ ਨਵਤੇਜ ਸਿੰਘ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਉਹ ਉਸ ਸਮੇਂ ਦੂਸਰੇ ਕਮਰੇ ਵਿੱਚ ਮੌਜੂਦ ਸੀ। ਇਸ ਮਗਰੋਂ ਜਦੋਂ ਉਸ ਨੇ ਧੂੰਆਂ ਨਿਕਲਦਾ ਦੇਖਿਆ ਤਾਂ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਨੂੰ ਸੁਣ ਕੇ ਆਸ-ਪਾਸ ਇਲਾਕੇ ਦੇ ਲੋਕ ਉੱਥੇ ਪੁੱਜ ਗਏ ਤੇ ਕਾਫ਼ੀ ਜੱਦੋ-ਜਹਿਦ ਮਗਰੋਂ ਅੱਗ 'ਤੇ ਕਾਬੂ ਪਾਇਆ।

ਇਸ ਮੌਕੇ ਸਰਪੰਚ ਹਰਬੰਸ ਸਿੰਘ ਖੁੱਡਾ, ਲਸ਼ਕਰ ਸਿੰਘ ਖੁੱਡਾ, ਸੁਖਵਿੰਦਰ ਸਿੰਘ ਤੇ ਗ੍ਰਹਿ ਨਿਵਾਸੀ ਜਸਵੀਰ ਕੌਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਜਿਵੇਂ ਕਿ ਏ.ਸੀ, ਬੈੱਡ, ਕੱਪੜੇ, ਸੋਫੇ ਆਦਿ ਸੜ ਕੇ ਸੁਆਹ ਹੋ ਗਏ ਹਨ। ਇਸ ਤੋਂ ਇਲਾਵਾ ਵਿਕਰਾਲ ਰੂਪ ਧਾਰਨ ਕਰ ਚੁੱਕੀ ਅੱਗ ਨੇ ਬਾਲਿਆਂ ਵਾਲੀ ਛੱਤ ਨੂੰ ਵੀ ਆਪਣੇ ਚਪੇਟ ਵਿੱਚ ਲੈ ਲਿਆ ਜਿਸ ਕਾਰਨ ਘਰ ਦੀਆਂ ਛੱਤਾਂ ਢਾਹ ਕੇ ਪਿੰਡ ਵਾਸੀਆਂ ਨੇ ਅੱਗ 'ਤੇ ਕਾਬੂ ਪਾਇਆ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਰੋਸ ਪ੍ਰਗਟ ਕੀਤਾ ਕਿ ਵਾਰ-ਵਾਰ ਫਾਇਰ ਬ੍ਰਿਗੇਡ ਨੂੰ ਫੋਨ ਕਰਨ ਦੇ ਬਾਵਜੂਦ ਵੀ ਅੱਗ ਬੁਝਾਉਣ ਵਾਲਾ ਅਮਲਾ ਸਮੇਂ ਸਿਰ ਨਹੀਂ ਪਹੁੰਚਿਆ। ਇਸ ਮੌਕੇ ਪੀੜਿਤ ਪਰਿਵਾਰ ਨੇ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਨੌਜਵਾਨ ਨੇ ਆਪਣੇ ਹੱਥੀਂ ਖ਼ਤਮ ਕਰ ਦਿੱਤੀ ਆਪਣੀ ਦੁਨੀਆ, ਪਹਿਲਾਂ ਮਾਰੀ ਘਰਵਾਲੀ, ਫ਼ਿਰ ਆਪੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੰਸ ਰਾਜ ਹੰਸ ਦੀ ਪਤਨੀ ਪੰਜ ਤੱਤਾਂ 'ਚ ਵਿਲੀਨ, ਕਈ ਮਸ਼ਹੂਰ ਹਸਤੀਆਂ ਨੇ ਕੀਤੀ ਸ਼ਿਰਕਤ
NEXT STORY