ਜਲੰਧਰ (ਸੋਨੂੰ)- ਜਲੰਧਰ ਦੇ ਚੀਮਾ ਚੌਂਕ ਨਾਲ ਲੱਗਦੇ ਸੰਘਾ ਚੌਂਕ ਨੇੜੇ ਇਕ ਘਰ ਦੀ ਪਹਿਲੀ ਮੰਜ਼ਿਲ 'ਤੇ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੇ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ, ਫਾਇਰ ਬ੍ਰਿਗੇਡ ਟੀਮਾਂ ਅਨੁਸਾਰ ਅੱਗ ਸਿਲੰਡਰ ਨਾਲ ਲੱਗੇ ਰੈਗੂਲੇਟਰ ਦੇ ਲੀਕ ਹੋਣ ਕਾਰਨ ਲੱਗੀ ਹੋ ਸਕਦੀ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 28 ਲੱਖ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਰੰਗ, ਕਾਰਨਾਮਾ ਵੇਖ ਟੱਬਰ ਦੇ ਉੱਡੇ ਹੋਸ਼
ਲੀਡਿੰਗ ਫਾਇਰਮੈਨ ਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਕਰੀਬ ਸਾਢੇ 10 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸਾਡੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ। ਘਰ ਦੀ ਪਹਿਲੀ ਮੰਜ਼ਿਲ ਬੁਰੀ ਤਰ੍ਹਾਂ ਅੱਗ ਨਾਲ ਸੜ ਗਈ ਸੀ ਅਤੇ ਆਲੇ-ਦੁਆਲੇ ਦੇ ਲੋਕ ਡਰ ਗਏ ਸਨ, ਜਿਸ ਤੋਂ ਬਾਅਦ ਲਗਭਗ ਇਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਬੁਲਡੋਜ਼ਰ ਐਕਸ਼ਨ, ਹੌਟਸਪਾਟ ਪਿੰਡ ਲਖਨਪਾਲ 'ਚ ਢਾਹੀ ਗਈ ਗੈਰ-ਕਾਨੂੰਨੀ ਜਾਇਦਾਦ
ਫਾਇਰ ਬ੍ਰਿਗੇਡ ਅਧਿਕਾਰੀ ਰਵਿੰਦਰ ਸਿੰਘ ਦੇ ਅਨੁਸਾਰ ਘਟਨਾ ਵਾਲੀ ਥਾਂ ਤੋਂ ਇਕ ਸਿਲੰਡਰ ਵੀ ਮਿਲਿਆ ਹੈ, ਜੋ ਅੱਗ ਲੱਗਣ ਵਾਲੀ ਜਗ੍ਹਾ ਦੇ ਨੇੜੇ ਪਿਆ ਸੀ। ਘਟਨਾ ਸਮੇਂ ਪਿਤਾ ਅਤੇ ਪੁੱਤਰ ਘਰ ਦੇ ਅੰਦਰ ਸਨ, ਜੋਕਿ ਸੁਰੱਖਿਅਤ ਬਾਹਰ ਆ ਚੁੱਕੇ ਸਨ। ਘਟਨਾ ਵਿੱਚ ਘਰ ਦੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।


ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
28 ਲੱਖ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਰੰਗ, ਕਾਰਨਾਮਾ ਵੇਖ ਟੱਬਰ ਦੇ ਉੱਡੇ ਹੋਸ਼
NEXT STORY