ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਫੋਕਲ ਪੁਆਇੰਟ ਟਾਂਡਾ ਨੇੜੇ ਪਿੰਡ ਢਡਿਆਲਾ ਵਿਖੇ ਮਿਨੀ ਗਰੋਥ ਸੈਂਟਰ ਵਿੱਚ ਇਕ ਪਲਾਸਟਿਕ ਦੀ ਫੈਕਟਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਪਹੁੰਚ ਕੇ ਕਾਫ਼ੀ ਜੱਦੋ-ਜ਼ਹਿਦ ਕਰਨ ਉਪਰੰਤ ਕਾਬੂ ਪਾਇਆ।
ਇਹ ਵੀ ਪੜ੍ਹੋ: ਪਲਾਸਟਿਕ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ

ਇਸ ਅਗਜਨੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਕਟਰੀ ਦੇ ਮਾਲਕ ਗੌਰਵ ਪੁੱਤਰ ਸ਼ਾਮ ਪ੍ਰਕਾਸ਼ ਵਾਸੀ ਟਾਂਡਾ ਨੇ ਦੱਸਿਆ ਕਿ ਅਚਾਨਕ ਹੀ ਲੱਗੀ ਅੱਗ ਨੇ ਵੇਖਦਿਆਂ ਹੀ ਵੇਖਦਿਆਂ ਵਿਕਰਾਲ ਰੂਪ ਧਾਰਨ ਕਰ ਲਿਆ ਅਤੇ ਇਸ ਅਗਜ਼ਨੀ ਦੀ ਘਟਨਾ ਵਿੱਚ ਫੈਕਟਰੀ ਅੰਦਰ ਪਈਆਂ ਕਣਕ ਰੱਖਣ ਵਾਲੀਆਂ ਪਲਾਸਟਿਕ ਦੀਆਂ ਕਰੇਟਾਂ ਸੜ ਗਈਆਂ। ਉਨ੍ਹਾਂ ਦੱਸਿਆ ਕਿ ਸੜੀਆਂ ਹੋਈਆਂ ਕਰੇਟਾਂ ਦੀ ਕੀਮਤ 12 ਤੋਂ 13 ਲੱਖ ਰੁਪਏ ਬਣਦੀ ਹੈ। ਜ਼ਿਕਰਯੋਗ ਹੈ ਜੇਕਰ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਪੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਇਹ ਨਜ਼ਦੀਕੀ ਫੈਕਟਰੀਆਂ ਨੂੰ ਵੀ ਆਪਣੀ ਚਪੇਟ ਵਿੱਚ ਲੈ ਸਕਦੀ ਸੀ। ਇਸ ਸਬੰਧੀ ਪੀੜਤ ਫੈਕਟਰੀ ਮਾਲਕ ਗੌਰਵ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੇਰਾ ਸੱਚਖੰਡ ਬੱਲਾਂ ਵੱਲੋਂ ਪਹਿਲਗਾਮ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ
NEXT STORY