ਜਲੰਧਰ: ਸ਼ਹਿਰ ਦੇ ਅਬਾਦਪੁਰਾ 'ਚ ਉਸ ਸਮੇਂ ਹਫੜ-ਦਫੜੀ ਮਚ ਗਈ, ਜਦੋਂ ਆਪਸੀ ਝਗੜੇ ਦੌਰਾਨ ਇਕ ਘਰ 'ਤੇ ਗੋਲ਼ੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਮਾਮਲਾ ਥਾਣਾ ਨੰਬਰ 6 ਅਧੀਨ ਪੈਂਦੇ ਅਬਾਦਪੁਰਾ ਦਾ ਹੈ। ਪੀੜਤ ਸੂਰਿਆਭਾਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ 'ਚ ਖਾਣਾ ਖਾ ਰਿਹਾ ਸੀ, ਐਨੇ ਨੂੰ ਕੁਝ ਨੌਜਵਾਨਾਂ ਨੇ ਬਾਹਰੋਂ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਘਰ 'ਤੇ ਹਮਲਾ ਕਰ ਦਿੱਤਾ ਅਤੇ ਫਿਰ ਗੋਲ਼ੀਆਂ ਚਲਾ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ - ਪ੍ਰੇਮੀ ਨੇ ਪ੍ਰੇਮਿਕਾ ਨੂੰ OYO ਹੋਟਲ ਲਿਜਾ ਕੀਤਾ ਅਜਿਹਾ ਕਾਰਾ, ਕਮਰੇ 'ਚੋਂ ਮਿਲੀਆਂ ਦੋਹਾਂ ਦੀਆਂ ਲਾਸ਼ਾਂ
ਮੌਕੇ 'ਤੇ ਪਹੁੰਚੀ ਥਾਣਾ 6 ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ-ਦੁਆਲੇ ਦੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਗੱਲ ਦੀ ਪੁਸ਼ਟੀ ਕੀਤੀ ਜਾ ਸਕੇ ਕਿ ਗੋਲ਼ੀ ਹਕੀਕਤ 'ਚ ਚੱਲੀ ਸੀ ਜਾਂ ਫਿਰ ਲੋਕਾਂ ਵੱਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਪੁਲਿਸ ਨੇ ਆਲੇ-ਦੁਆਲੇ ਦੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਗੋਲ਼ੀ ਚੱਲੀ ਸੀ ਜਾਂ ਨਹੀਂ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਸੂਰਿਆਭਾਨ ਦੇ ਪਰਿਵਾਰ 'ਚ ਮੁੰਡੇ-ਕੁੜੀ ਦਾ ਆਪਸੀ ਝਗੜਾ ਚੱਲ ਰਿਹਾ ਸੀ, ਇਸ ਝਗੜੇ ਨੂੰ ਲੈ ਕੇ ਹਮਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ 'ਚ 'ਲੋਹੜੀ' ਦੀਆਂ ਰੌਣਕਾਂ, ਜਾਣੋ ਕੀ ਹੈ ਇਸ ਦਾ ਇਤਿਹਾਸ
NEXT STORY