ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਚਾੜਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅੱਧੀ ਰਾਤ ਨੂੰ ਆਰਾਮ ਕਰ ਰਹੇ ਇਕ ਪਰਿਵਾਰ ਦੇ ਘਰ ਦੇ ਬਾਹਰ ਗੇਟ 'ਤੇ ਅਣਪਛਾਤੇ ਵਿਅਕਤੀਆਂ ਨੇ ਇਕ ਤੋਂ ਬਾਅਦ ਇਕ ਗੋਲ਼ੀਆਂ ਮਾਰੀਆਂ। ਥਾਣਾ ਸਦਰ ਦੀ ਪੁਲਸ ਨੂੰ ਦਿੱਤੀ ਜਾਣਕਾਰੀ 'ਚ ਪੀੜਤ ਪਰਿਵਾਰ ਦੇ ਹਰਪਾਲ ਸਿੰਘ ਪੁੱਤਰ ਬਲਵੀਰ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਰਾਤ ਕਰੀਬ 11 ਵਜੇ ਉਸ ਦੇ ਘਰ ਦੇ ਗੇਟ 'ਤੇ ਫਾਇਰਿੰਗ ਕੀਤੀ ਗਈ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਨੂੰ ਨਹੀਂ ਪਤਾ ਕਿ ਅੱਧੀ ਰਾਤ ਨੂੰ ਉਸ ਦੇ ਘਰ ਦੇ ਬਾਹਰ ਇਸ ਤਰ੍ਹਾਂ ਆਕੇ ਕਿਸ ਨੇ ਗੋਲ਼ੀਆਂ ਚਲਾਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਜਲੰਧਰ ਦੇ ਨੌਜਵਾਨ ਦੀ ਹੋਈ ਮੌਤ
ਇਸ ਮਾਮਲੇ ਤੋਂ ਬਾਅਦ ਪਿੰਡ ਚਾਡ਼ਾ 'ਚ ਰਹਿਣ ਵਾਲੇ ਹਰਪਾਲ ਸਿੰਘ ਦੇ ਪਰਿਵਾਰ ਸਮੇਤ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਪਿੰਡ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਲੋਕ ਕਹਿ ਰਹੇ ਹਨ ਕਿ ਹਰਪਾਲ ਸਿੰਘ ਦੇ ਘਰ ਦੇ ਬਾਹਰ ਜੋ ਕੁਝ ਹੋਇਆ ਹੈ, ਉਹ ਕਿਸੇ ਵੀ ਸਮੇਂ ਉਨਾਂ ਦੇ ਘਰਾਂ ਦੇ ਬਾਹਰ ਵੀ ਹੋ ਸਕਦਾ ਹੈ? ਪਿੰਡ ਵਾਸੀਆਂ ਨੇ ਕਿਹਾ ਕਿ ਰਾਤ ਨੂੰ ਪਿੰਡ ਵਿੱਚ ਇਸ ਤਰ੍ਹਾਂ ਫਾਇਰਿੰਗ ਕਰਨਾ ਹਰ ਪੱਖੋ ਗੰਭੀਰ ਮਾਮਲਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਇਸ ਇਲਾਕੇ 'ਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਇਸ ਦੌਰਾਨ ਹਰਪਾਲ ਸਿੰਘ ਦੀ ਸ਼ਿਕਾਇਤ 'ਤੇ ਪੁਲਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਧਾਰਾ 336, 25-54-59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਪੁਲਸ ਇਹ ਪਤਾ ਨਹੀਂ ਲਗਾ ਸਕੀ ਹੈ ਕਿ ਪਿੰਡ 'ਚ ਆ ਕੇ ਫਾਇਰਿੰਗ ਕਰਨ ਵਾਲੇ ਲੋਕ ਕੌਣ ਸਨ ਅਤੇ ਨਾ ਹੀ ਪੁਲਸ ਨੂੰ ਇਸ ਸਬੰਧੀ ਕੋਈ ਅਹਿਮ ਲੀਡ ਮਿਲੀ ਹੈ। ਇਹ ਮਾਮਲਾ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਜਲੰਧਰ ਦੇ ਨੌਜਵਾਨ ਦੀ ਹੋਈ ਮੌਤ
NEXT STORY