ਸੁਲਤਾਨਪੁਰ ਲੋਧੀ (ਚੰਦਰ)- ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਸਕੀਮ ਦੇ ਤਹਿਤ ਸੁਲਤਾਨਪੁਰ ਲੋਧੀ ਤੋਂ ਅੱਜ ਸ਼ਰਧਾਲੂਆਂ ਦਾ ਜਥਾ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਬਸ ਰਵਾਨਾ ਕੀਤੀ ਗਈ। ਇਹ ਜਥਾ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰਦੇ ਹੋਏ ਦੂਜੇ ਦਿਨ ਵਾਪਸ ਸੁਲਤਾਨਪੁਰ ਲੋਧੀ ਪਹੁੰਚੇਗਾ।
ਤੀਰਥ ਸਥਾਨਾਂ ਲਈ ਰਵਾਨਾ ਹੋਈ ਬੱਸ ਨੂੰ ਝੰਡੀ ਦੇਣ ਸਮੇਂ ਸੁਲਤਾਨਪੁਰ ਲੋਧੀ ਤੋਂ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ, ਜੋਕਿ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ਰਧਾਲੂਆਂ ਨੂੰ ਬੱਸ ਅਤੇ ਟਰੇਨ ਰਾਹੀਂ ਸਰਕਾਰ ਨੇ ਫਰੀ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸੁਲਤਾਨਪੁਰ ਲੋਧੀ ਤੋਂ ਪਹਿਲੀ ਬੱਸ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਦੇ ਲਈ ਰਵਾਨਾ ਕੀਤੀ ਗਈ ਹੈ। ਜਿਸ ਦੇ ਵਿੱਚ ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਟ੍ਰੈਫਿਕ ’ਚ ਸੁਧਾਰ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਸਖ਼ਤ, ਜਾਰੀ ਕੀਤੇ ਇਹ ਹੁਕਮ
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਪਹਿਲੀ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਦੇ ਵਿੱਚ ਵੀ ਖ਼ੁਸ਼ੀ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਦਾ ਵੀ ਕਹਿਣਾ ਹੈ ਕਿ ਸਰਕਾਰ ਵੱਲੋਂ ਚਲਾਈ ਗਈ ਫਰੀ ਬੱਸ ਤੀਰਥ ਯਾਤਰਾ ਲੋਕਾਂ ਲਈ ਵਰਦਾਨ ਹੈ।
ਇਹ ਵੀ ਪੜ੍ਹੋ : ਜਲੰਧਰ: ਗੈਂਗਸਟਰ ਕੌਸ਼ਲ ਚੌਧਰੀ ਦੇ ਨਾਂ 'ਤੇ ਟਰੈਵਲ ਏਜੰਟ ਤੋਂ ਮੰਗੀ 5 ਕਰੋੜ ਦੀ ਫਿਰੌਤੀ, ਗੱਡੀ 'ਤੇ ਚਿਪਕਾਇਆ ਲੈਟਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਟ੍ਰੈਫਿਕ ’ਚ ਸੁਧਾਰ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਸਖ਼ਤ, ਜਾਰੀ ਕੀਤੇ ਇਹ ਹੁਕਮ
NEXT STORY