ਟਾਂਡਾ ਉੜਮੁੜ (ਪਰਮਜੀਤ ਮੋਮੀ)-ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿੱਚ ਚੋਣ ਅਮਲੇ ਦੀ ਦੋ ਹਿੱਸਿਆਂ ਵਿੱਚ ਚੋਣ ਰਿਹਸਲ ਕਰਵਾਈ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐੱਮ. ਟਾਂਡਾ ਲਵਪ੍ਰੀਤ ਸਿੰਘ ਔਲਖ ਦੀ ਨਾਇਬ ਤਹਿਸੀਲ ਦਾ ਟਾਂਡਾ ਮਨਪ੍ਰੀਤ ਸਿੰਘ ਦੀ ਨਿਗਰਾਨੀ ਵਿੱਚ ਕਰਵਾਈ ਗਈ ਚੋਣ ਰਹਿਸਲ ਦੌਰਾਨ ਪ੍ਰਜਾਈਡਿੰਗ ਅਫ਼ਸਰ ਅਤੇ ਅਸਿਸਟਿੰਗ ਪੋਲਿੰਗ ਅਫ਼ਸਰਾਂ ਨੇ ਭਾਗ ਲਿਆ।
ਇਹ ਵੀ ਪੜ੍ਹੋ: Punjab:ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਭੇਜੀਆਂ ਤਸਵੀਰਾਂ ਤੇ ਅਸ਼ਲੀਲ ਵੀਡੀਓਜ਼, ਅਖ਼ੀਰ ਵਿਦਿਆਰਥਣ ਨੇ...

ਇਸ ਮੌਕੇ ਨਾਇਬ ਤਹਿਸੀਲਦਾਰ ਟਾਂਡਾ ਮਨਪ੍ਰੀਤ ਸਿੰਘ ਅਤੇ ਇਲੈਕਸ਼ਨ ਇੰਚਾਰਜ ਟਾਂਡਾ ਸ਼ਮੀਰ ਧਵਨ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਅਸ਼ਿਕਾ ਜੈਨ ਅਤੇ ਰਿਟਰਨਿੰਗ ਅਫ਼ਸਰ ਟਾਂਡਾ ਐੱਸ. ਡੀ. ਐੱਮ. ਲਵਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਦੇ ਮੰਤਵ ਨਾਲ ਸਮੁੱਚੇ ਚੋਣ ਅਮਲੇ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਲੋੜੀਂਦੀ ਪ੍ਰੈਕਟਿਸ ਕਰਵਾਈ ਗਈ ਹੈ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਸਹੀ ਤਰੀਕੇ ਨਾਲ ਪੂਰੀ ਕੀਤੀ ਜਾ ਸਕੇ।
ਇਸ ਮੌਕੇ ਇਲੈਕਸ਼ਨ ਇੰਚਾਰਜ ਸਮੀਰ ਧਵਨ ਹੋਰ ਦੱਸਿਆ ਕਿ ਚੋਣ ਅਮਲੇ ਦੀ ਦੂਸਰੀ ਰਹੈਸਲ 9 ਦਸੰਬਰ ਨੂੰ ਵੀ ਗਿਆਨੀ ਕਰਤਾਰ ਸਿੰਘ ਸਰਕਾਰੀ ਕਾਲਜ ਟਾਂਡਾ ਵਿੱਚ ਹੀ ਹੋਵੇਗੀ ਅਤੇ 13 ਦਸੰਬਰ ਸ਼ਾਮ ਨੂੰ ਸਾਰੀ ਕਾਲਜ ਟਾਂਡਾ ਵਿੱਚ ਹੀ ਬਣਨ ਵਾਲੇ ਡਿਸਪੈਚ ਸੈਂਟਰ ਤੋਂ ਚੋਣ ਪਾਰਟੀਆਂ ਨੂੰ ਵੱਖ-ਵੱਖ ਬੂਥਾਂ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਪਨਗਰ ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਕਰਨ ਦੇ ਆਦੀ 4 ਵਿਅਕਤੀ ਗ੍ਰਿਫ਼ਤਾਰ
NEXT STORY