ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਵਿਸਾਖੀ ਦੇ ਮੱਦੇਨਜ਼ਰ ਰੂਪਨਗਰ ਪੁਲਸ ਪਿਛਲੇ ਕਈ ਦਿਨਾਂ ਤੋਂ ਮੁਸਤੈਦ ਨਜ਼ਰ ਆ ਰਹੀ ਹੈ। ਅਜੇ ਦੋ ਕੁ ਦਿਨ ਪਹਿਲਾਂ ਹੀ ਐੱਸ. ਪੀ. (ਜਾਂਚ) ਮਨਵਿੰਦਰਜੀਤ ਸਿੰਘ ਅਤੇ ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਵਾਰੀ-ਵਾਰੀ ਸ਼ਹਿਰ ਅੰਦਰ ਸੁਰੱਖਿਆ ਦੇ ਇੰਤਜ਼ਾਮਾਂ ਦੀ ਸਮੀਖਿਆ ਕਰਕੇ ਗਏ ਸਨ, ਉਥੇ ਹੀ ਵੀਰਵਾਰ ਫਿਰ ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਗੁਰੂ ਨਗਰੀ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਸੀ. ਆਰ. ਪੀ. ਐੱਫ਼. ਮੁਲਾਜ਼ਮਾਂ, ਡਾਗ ਸਕੁਆਇਡ ਟੀਮ ਅਤੇ ਪੰਜਾਬ ਪੁਲਸ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੂੰ ਨਾਲ ਲੈ ਕੇ ਗੁਰੂ ਨਗਰੀ ਵਿਚ ਫਲੈਗ ਮਾਰਚ ਕੱਢਿਆ ਗਿਆ।
ਇਹ ਵੀ ਪੜ੍ਹੋ : ਟਾਂਡਾ ਵਿਖੇ ਵਾਪਰਿਆ ਰੂਹ ਕੰਬਾਊ ਹਾਦਸਾ, ਪਿਓ-ਪੁੱਤ ਦੀ ਤੜਫ਼-ਤੜਫ਼ ਕੇ ਹੋਈ ਮੌਤ

ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਨੇ ਕਿਹਾ ਕਿ ਪੁਲਸ ਵੱਲੋਂ ਕੱਢੇ ਜਾ ਰਹੇ ਫਲੈਗ ਮਾਰਚ ਦਾ ਉਦੇਸ਼ ਸ਼ਹਿਰ ਵਾਸੀਆਂ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਪਹਿਲਾਂ ਵੀ ਹਰ ਸਾਲ ਇੱਥੇ ਵਿਸਾਖੀ ਦਾ ਤਿਉਹਾਰ ਬੜੇ ਵੱਡੇ ਪੱਧਰ’ ਤੇ ਮਨਾਇਆ ਜਾਂਦਾ ਹੈ ਪਰ ਇਸ ਵਾਰ ਪੁਲਸ ਦੀ ਨਫਰੀ ਗੁਰਦੁਆਰਾ ਸਾਹਿਬਾਨਾਂ ਦੇ ਨਜ਼ਦੀਕ ਐਨੀ ਕਿਉਂ ਵਧਾਈ ਗਈ ਹੈ, ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵਿਸਾਖੀ ਮੌਕੇ ਕੁਝ ਸ਼ਿਕਾਇਤਾਂ ਸਾਹਮਣੇ ਆਈਆਂ ਸਨ, ਜਿਸ ਦੇ ਮੱਦੇਨਜ਼ਰ ਇਸ ਵਾਰ ਇਹਤਿਆਤ ਵੱਜੋਂ ਪੁਲਸ ਮੁਲਾਜ਼ਮਾਂ ਦੀ ਗਿਣਤੀ ਵਧਾਈ ਗਈ ਹੈ। ਉਨ੍ਹਾਂ ਇਸ ਮੌਕੇ ਪੁਲਸ ਮੁਲਾਜ਼ਮਾਂ ਨੂੰ ਹਰ ਸਮੇਂ ਚੌਕੰਨੇ ਰਹਿਣ ਦੇ ਆਦੇਸ਼ ਦਿੱਤੇ। ਇਸ ਮੌਕੇ ਡੀ. ਐੱਸ. ਪੀ. ਅਜੇ ਸਿੰਘ, ਥਾਣਾ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ, ਚੌਕੀ ਇੰਚਾਰਜ ਗੁਰਮੁੱਖ ਸਿੰਘ ਸਮੇਤ ਵੱਡੀ ਗਿਣਤੀ ਪੁਲਸ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ : ਟਾਂਡਾ ਵਿਖੇ ਪੇਟੀ 'ਚੋਂ ਮਿਲੀ ਵਿਆਹੁਤਾ ਦੀ ਲਾਸ਼ ਦੇ ਮਾਮਲੇ 'ਚ ਨਵਾਂ ਮੋੜ, ਗੈਂਗਰੇਪ ਮਗਰੋਂ ਕੀਤਾ ਗਿਆ ਸੀ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕੁਦਰਤੀ ਕਰੋਪੀ ਤੋਂ ਬਾਅਦ ਅੰਨਦਾਤਾ ਲਈ ਮੰਡਰਾਉਣ ਲੱਗਾ ਇਕ ਹੋਰ ਖ਼ਤਰਾ
NEXT STORY