ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ’ਚ ਰੱਖਦਿਆਂ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 15 ਅਗਸਤ ਨੂੰ ਪੁਲਸ ਲਾਈਨ ਹੁਸ਼ਿਆਰਪੁਰ ਵਿਖੇ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੜ੍ਹਸ਼ੰਕਰ, ਦਸੂਹਾ ਅਤੇ ਮੁਕੇਰੀਆਂ ਵਿਖੇ ਵੀ ਸਬ-ਡਿਵੀਜ਼ਨ ਪੱਧਰ ’ਤੇ ਸੁਤੰਤਰਤਾ ਦਿਵਸ ਸਮਾਗਮ ਕਰਵਾਏ ਜਾਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਲਈ ਹੁਸ਼ਿਆਰਪੁਰ ਦੀ ਹਦੂਦ ਅੰਦਰ ਬਿਨਾਂ ਸਮਰੱਥ ਅਧਿਕਾਰੀ ਦੀ ਪੂਰਵ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
12 ਘੰਟਿਆਂ ’ਚ ਸੁਲਝੀ ਲੁੱਟ ਦੀ ਵਾਰਦਾਤ, 2 ਲੁਟੇਰੇ ਕਾਬੂ, ਕਿਸਾਨ ਤੋਂ ਲੁੱਟੇ ਸਨ 1500 ਰੁਪਏ ਲੁੱਟੇ ਸਨ
NEXT STORY