ਨਵਾਂਸ਼ਹਿਰ (ਤ੍ਰਿਪਾਠੀ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਮਿਲਾਵਟਖੋਰੀ ਅਤੇ ਗੈਰ-ਮਿਆਰੀ ਖੁਰਾਕੀ ਵਸਤਾਂ ਦੀ ਵਿਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਨੇ ਨਵਾਂਸ਼ਹਿਰ ਅਤੇ ਬਲਾਚੌਰ ਦੇ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਕਰਕੇ ਖੋਆ, ਪਨੀਰ, ਰੰਗਦਾਰ ਮਠਿਆਈਆਂ ਅਤੇ ਚਾਂਦੀ ਦਾ ਵਰਕ ਲੱਗੀਆਂ ਮਠਿਆਈਆਂ ਦੇ ਸੈਂਪਲ ਭਰੇ। ਜਾਂਚ ਦੌਰਾਨ 20 ਕਿਲੋ ਬਾਸੀ ਅਤੇ ਰੰਗਦਾਰ ਲੱਡੂ ਮੌਕੇ 'ਤੇ ਹੀ ਨਸ਼ਟ ਕਰਵਾਏ ਗਏ ਤਾਂ ਜੋ ਅਜਿਹੀਆਂ ਗੈਰ-ਮਿਆਰੀ ਖੁਰਾਕੀ ਵਸਤਾਂ ਦੀ ਵਿਕਰੀ ਰੋਕੀ ਜਾ ਸਕੇ। ਵਿਭਾਗ ਵੱਲੋਂ ਭਰੇ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਭੇਜਿਆ ਗਿਆ, ਜਿਨ੍ਹਾਂ 'ਤੇ ਨਤੀਜੇ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਅਮਲ 'ਚ ਲਿਆਉਂਦਾ ਜਾਵੇਗਾ।
ਇਹ ਵੀ ਪੜ੍ਹੋ: ਸਚਿਨ ਪਾਇਲਟ ਦਾ ਵੱਡਾ ਦਾਅਵਾ! ਵੱਡੇ ਬਹੁਮਤ ਨਾਲ ਪੰਜਾਬ 'ਚ ਬਣੇਗੀ ਕਾਂਗਰਸ ਦੀ ਸਰਕਾਰ
ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਕੁਝ ਵਿਕਰੇਤਾਵਾਂ ਵੱਲੋਂ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਸਾਰੇ ਹਲਵਾਈਆਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖ਼ੁਰਾਕ ਸੁਰੱਖਿਆ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਠਿਆਈਆਂ 'ਚ ਸਿਰਫ਼ ਫੂਡ ਸੇਫ਼ਟੀ ਅਤੇ ਮਿਆਰ ਅਥਾਰਿਟੀ (ਐੱਫ਼. ਐੱਸ. ਐੱਸ. ਏ. ਆਈ.) ਵੱਲੋਂ ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਕੀਤੀ ਜਾਵੇ ਅਤੇ ਚਾਂਦੀ ਦਾ ਵਰਕ ਵੀ ਸ਼ੁੱਧ ਅਤੇ ਮਿਆਰੀ ਹੋਣਾ ਚਾਹੀਦਾ ਹੈ। ਘਟੀਆ ਕਿਸਮ ਦੇ ਵਰਕ ਅਤੇ ਗੈਰ-ਮਨਜ਼ੂਰਸ਼ੁਦਾ ਰੰਗਾਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮਠਿਆਈਆਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ, ਤਿਆਰੀ ਅਤੇ ਸਟੋਰੇਜ ਦੌਰਾਨ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਬਾਸੀ ਜਾਂ ਖ਼ਰਾਬ ਹੋ ਚੁੱਕੀਆਂ ਖੁਰਾਕੀ ਵਸਤਾਂ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਖੁਰਾਕੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਚੈਕਿੰਗ ਮੁਹਿੰਮ ਦੌਰਾਨ ਫੂਡ ਸੇਫ਼ਟੀ ਟੀਮ ਵਿੱਚ ਫੂਡ ਸੇਫ਼ਟੀ ਅਫ਼ਸਰ ਬਿਕਰਮਜੀਤ ਸਿੰਘ ਅਤੇ ਦਿਨੇਸ਼ਜੋਤ ਸਿੰਘ ਵਾਲੀਆ ਸ਼ਾਮਲ ਸਨ।
ਇਹ ਵੀ ਪੜ੍ਹੋ: ਸੰਗਰੂਰ ਰੈਲੀ 'ਚ ਬੋਲੇ ਬਾਜਵਾ, ਪੰਜਾਬ 'ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਾਈਵੋਲਟੇਜ ਤਾਰਾਂ ਨਾਲ ਟਕਰਾਉਣ ਕਰਕੇ ਪਰਾਲੀ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
NEXT STORY