ਰੂਪਨਗਰ (ਵਿਜੇ ਸ਼ਰਮਾ)-ਕਮਿਸ਼ਨਰ ਫੂਡ ਸੇਫਟੀ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਟੀਮ ਰੂਪਨਗਰ ਵੱਲੋਂ ਸ਼ਹਿਰ ’ਚ ਖਾਣ-ਪੀਣ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਖਾਦ ਪਦਾਰਥਾਂ ਦੇ 6 ਸੈਂਪਲ ਲਏ ਗਏ ਅਤੇ ਟੀਮ ਵੱਲੋਂ ਤਿੰਨ ਪਾਣੀ ਦੇ ਸੈਂਪਲ ਵੀ ਭਰੇ ਗਏ। ਟੀਮ ’ਚ ਮਨਜਿੰਦਰ ਸਿੰਘ ਢਿੱਲੋਂ ਸਹਾਇਕ ਕਮਿਸ਼ਨਰ ਫੂਡ ਸੇਫਟੀ ਅਤੇ ਸਿਮਰਨਜੀਤ ਸਿੰਘ ਫੂਡ ਸੇਫਟੀ ਅਫ਼ਸਰ ਸ਼ਾਮਲ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਅਨੋਖਾ ਮਾਮਲਾ: ਬਾਂਦਰ ਨੂੰ ਪਾਲ ਰਹੀ ਫੀਮੇਲ ਡਾਗ, ਵੀਡੀਓ ਵੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ
ਇਸ ਮੌਕੇ ਢਿੱਲੋਂ ਨੇ ਦੱਸਿਆ ਕਿ ਇਹ ਸੈਂਪਲ ਸਟੇਟ ਫੂਡ ਲੈਬ ਪੰਜਾਬ ਖਰੜ ’ਚ ਭੇਜੇ ਜਾ ਰਹੇ ਹਨ ਅਤੇ ਰਿਪੋਰਟ ਆਉਣ ਤੋ ਬਾਅਦ ਨਿਯਮਾਂ ਮੁਤਾਬਿਕ ਸਬੰਧਤ ਵਿਅਕਤੀਆਂ ਦੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਦੁਕਾਨਦਾਰ ਸਾਫ਼-ਸਫ਼ਾਈ ਦਾ ਵਿਸੇਸ਼ ਧਿਆਨ ਰੱਖਣ ਅਤੇ ਵਧੀਆ ਖਾਣ-ਪੀਣ ਦੀਆਂ ਚੀਜਾਂ ਹੀ ਤਿਆਰ ਕਰਨ ਅਤੇ ਗ੍ਰਾਹਕਾਂ ਨੂੰ ਵੇਚਣ। ਉਨਾਂ ਕਿਹਾ ਕਿ ਅਗਾਮੀ ਦਿਨਾਂ ’ਚ ਸੈਂਪਲ ਭਰਨ ਦੀ ਕਾਰਵਾਈ ਹੋਰ ਤੇਜ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਦੁਹਰਾਇਆ ਕਿ ਹਰ ਛੋਟੀ ਵੱਡੀ ਦੁਕਾਨ, ਰੇਹੜੀ, ਸਟਾਲ ਆਦਿ ਲਈ ਫੂਡ ਸੇਫਟੀ ਦਾ ਲਾਇਸੈਂਸ ਲੈਣਾ ਜ਼ਰੂਰੀ ਹੈ ਅਤੇ ਅਜਿਹਾ ਨਾ ਹੋਣ ਦੀ ਸਥਿਤੀ ਭਾਰੀ ਜੁਰਮਾਨਾ ਕੀਤਾ ਜਾ ਸਕਦਾ, ਜੋ ਦਸ ਲੱਖ ਤੱਕ ਦਾ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਅਨੋਖਾ ਮਾਮਲਾ: ਬਾਂਦਰ ਨੂੰ ਪਾਲ ਰਹੀ ਫੀਮੇਲ ਡਾਗ, ਵੀਡੀਓ ਵੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ
NEXT STORY