ਜਲੰਧਰ (ਧਵਨ, ਸ਼ੋਰੀ)–ਤਿਉਹਾਰਾਂ ਦੇ ਦਿਨਾਂ ਨੂੰ ਧਿਆਨ ਵਿਚ ਰੱਖਦਿਆਂ ਜਲੰਧਰ ਦੀ ਫੂਡ ਸੇਫਟੀ ਟੀਮ ਨੇ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਅਤੇ ਸੈਂਪਲ ਲਏ। ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਅਤੇ ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ. ਸੁਖਵਿੰਦਰ ਸਿੰਘ ਜ਼ਿਲ੍ਹਾ ਸਿਹਤ ਅਧਿਕਾਰੀ ਜਲੰਧਰ ਦੀ ਅਗਵਾਈ ਵਿਚ ਫੂਡ ਸੇਫਟੀ ਆਫਿਸਰ ਰਾਸ਼ੂ ਮਹਾਜਨ, ਮੁਕੁਲ ਗਿੱਲ, ਰੌਬਿਨ ਕੁਮਾਰ, ਰਮਨ ਵਿਰਦੀ ਅਤੇ ਪ੍ਰਭਜੋਤ ਕੌਰ ਨੇ ਜਲੰਧਰ ਸ਼ਹਿਰ ਅਤੇ ਆਸ-ਪਾਸ ਦੇ ਵੱਖ-ਵੱਖ ਇਲਾਕਿਆਂ ਤੋਂ ਦੇਸੀ ਘਿਓ ਨਾਲ ਬਣੀਆਂ ਮਠਿਆਈਆਂ, ਸਿਲਵਰ ਵਰਕ ਵਾਲੀਆਂ ਮਠਿਆਈਆਂ, ਪੈਕੇਟ ਬੰਦ ਮਠਿਆਈਆਂ ਅਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਦੇ ਸੈਂਪਲ ਲਏ। ਲਏ ਗਏ ਸੈਂਪਲਾਂ ਨੂੰ ਸਟੇਟ ਫੂਡ ਲੈਬਾਰਟਰੀ ਖਰੜ ਭੇਜ ਦਿੱਤਾ ਗਿਆ ਅਤੇ ਰਿਪੋਰਟ ਆਉਣ ’ਤੇ ਫੂਡ ਸੇਫਟੀ ਨਿਯਮਾਂ ਤਹਿਤ ਉਚਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ...
ਡਾ. ਸੁਖਵਿੰਦਰ ਸਿੰਘ ਨੇ ਖੁਰਾਕੀ ਪਦਾਰਥਾਂ ਨਾਲ ਸਬੰਧਤ ਦੁਕਾਨਦਾਰਾਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਫੂਡ ਵਿਕ੍ਰੇਤਾ ਕੋਲ ਫੂਡ ਲਾਇਸੈਂਸ ਹੋਣਾ ਜ਼ਰੂਰੀ ਹੈ। ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ, ਖੁਰਾਕੀ ਪਦਾਰਥਾਂ ਵਿਚ ਗੰਦਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ ਵਿਚ ਕਿਸੇ ਵੀ ਤਰ੍ਹਾਂ ਦੀ ਗਲਤ ਮਿਲਾਵਟ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਏਜੰਟਾਂ ਦੀ ਗੰਦੀ ਖੇਡ ਆਈ ਸਾਹਮਣੇ! ਨੌਜਵਾਨਾਂ ’ਤੇ ਵੀ ਮੰਡਰਾ ਰਿਹੈ ਵੱਡਾ ਖ਼ਤਰਾ, ਹੈਰਾਨ ਕਰੇਗਾ ਪੂਰਾ ਮਾਮਲਾ
ਜੇਕਰ ਕੋਈ ਫੂਡ ਵਿਕ੍ਰੇਤਾ ਬਿਨਾਂ ਲਾਇਸੈਂਸ, ਗੰਦਗੀ ਜਾਂ ਮਿਲਾਵਟ ਕਰਦੇ ਹੋਏ ਜਾਂ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਫੜਿਆ ਗਿਆ ਤਾਂ ਉਸ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਉਚਿਤ ਕਾਰਵਾਈ ਕੀਤੀ ਜਾਵੇਗੀ। ਜਲੰਧਰ ਵਾਸੀਆਂ ਨੂੰ ਸੁਰੱਖਿਅਤ, ਸਵੱਛ, ਸਿਹਤਮੰਦ ਅਤੇ ਸ਼ੁੱਧ ਭੋਜਨ ਉਪਲੱਬਧ ਕਰਵਾਉਣ ਲਈ ਭਵਿੱਖ ਵਿਚ ਵੀ ਜਾਂਚ ਮੁਹਿੰਮ ਜਾਰੀ ਰਹੇਗੀ।
ਇਹ ਵੀ ਪੜ੍ਹੋ:ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ...
NEXT STORY