ਹੁਸ਼ਿਆਰਪੁਰ (ਘੁੰਮਣ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਸ਼ਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਤਹਿਤ ਫੂਡ ਸੇਫ਼ਟੀ ਟੀਮ ਵੱਲੋਂ ਅੱਜ ਦਸੂਹਾ, ਮੁਕੇਰੀਆਂ, ਹਾਜੀਪੁਰ ਅਤੇ ਬੁਢਾਬੜ ਬਲਾਕ ਵਿਚ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਗਈ।
ਜਿਸ ਤਹਿਤ ਪਨੀਰ, ਮੱਖਣ, ਦੱਧ, ਪਨੀਰ, ਦੇਸੀ ਘਿਉ, ਸ਼ਹਿਦ, ਸਰ੍ਹੋਂ ਦੇ ਤੇਲ, ਸੋਸ ਆਦਿ ਦੇ ਸੈਂਪਲ ਭਰੇ ਗਏ ਅਤੇ ਮਾਪਦੰਡਾਂ ਨੂੰ ਪੂਰਾ ਨਾ ਕਰਨ ਵਾਲੇ ਖਾਧ ਪਦਾਰਥਾਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਇਸ ਤੋਂ ਇਲਾਵਾ ਟੀਮ ਵੱਲੋਂ ਪੇਂਡੂ ਖੇਤਰ ਵਿਚ ਜਾ ਕੇ ਡੇਅਰੀ ਪਦਾਰਥਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਸਭ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਦੁੱਧ, ਦਹੀਂ, ਖੋਆ ਅਤੇ ਪਨੀਰ ਚੰਗੀ ਕੁਆਲਿਟੀ ਦਾ ਵਰਤਿਆ ਜਾਵੇ। ਜੇਕਰ ਕੋਈ ਵੀ ਫੂਡ ਸੇਫ਼ਟੀ ਐਕਟ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਫੂਡ ਸੇਫ਼ਟੀ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ।
ਫੂਡ ਸੇਫ਼ਟੀ ਟੀਮ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ 2006 ਤਹਿਤ ਹਰੇਕ ਭੋਜਨ ਵਿਕਰੇਤਾ, ਕਰਿਆਨੇ, ਦੁੱਧ ਵੇਚਣ ਵਾਲੇ, ਹਲਵਾਈ, ਡੇਅਰੀ ਮਾਲਕ ਅਤੇ ਰੇਹੜੀ ਵਿਕਰੇਤਾ ਲਈ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਲੈਣਾ ਬਹੁਤ ਜ਼ਰੂਰੀ ਹੈ। ਫੂਡ ਸੇਫ਼ਟੀ ਟੀਮ ਵਿਚ ਸ਼ਾਮਲ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ, ਮਨੀਸ਼ ਸੋਢੀ ਅਤੇ ਅਭਿਨਵ ਕੁਮਾਰ ਅਤੇ ਟੀਮ ਦੇ ਹੋਰ ਮੈਂਬਰ ਸ਼ਾਮਲ ਸਨ।
ਇਹ ਵੀ ਪੜ੍ਹੋ- ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਦਾ ਆਇਆ ਬੂਮ, ਹੋਣ ਲੱਗੀਆਂ ਸਿਫ਼ਾਰਿਸ਼ਾਂ
NEXT STORY