ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਤੇ ਸਹਾਇਕ ਕਮਿਸ਼ਨਰ ਫੂਡ ਹਰਪ੍ਰੀਤ ਕੌਰ ਦੀ ਅਗਵਾਈ ’ਚ ਜ਼ਿਲ੍ਹਾ ਫੂਡ ਸੇਫ਼ਟੀ ਟੀਮ ਨੇ ਅੱਜ ਚੰਡੀਗੜ੍ਹ ਰੋਡ ’ਤੇ ਸਥਿਤ ਵੱਖ-ਵੱਖ ਫੂਡ ਵਿਕਰੇਤਾਵਾਂ ਦਾ ਨਿਰੀਖਣ ਕੀਤਾ ਅਤੇ 5 ਵੱਖ-ਵੱਖ ਸੈਂਪਲ ਲਏ। ਫੂਡ ਸੇਫ਼ਟੀ ਅਫ਼ਸਰ ਸੰਗੀਤਾ ਸਹਿਦੇਵ ਨੇ ਰੇਹੜੀ ਵਾਲਿਆਂ ਨੂੰ ਸਫ਼ਾਈ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਗਾਹਕ ਨੂੰ ਕੋਈ ਵੀ ਖਾਣ-ਪੀਣ ਦੀ ਸੇਵਾ ਕਰਦੇ ਸਮੇਂ ਸਿਰ ਢੱਕਣਾ ਚਾਹੀਦਾ ਹੈ ਅਤੇ ਮਾਸਕ ਅਤੇ ਦਸਤਾਨੇ ਪਾਉਣੇ ਚਾਹੀਦੇ ਹਨ। ਉਨ੍ਹਾਂ ਨੇ ਸਟਰੀਟ ਫੂਡ ਵਿਕਰੇਤਾਵਾਂ ਨੂੰ ਫੂਡ ਸੇਫ਼ਟੀ ਲਾਇਸੈਂਸ ਜਾਂ ਰਜਿਸਟ੍ਰੇਸ਼ਨਾਂ ਲਈ ਅਪਲਾਈ ਕਰਨ ਅਤੇ ਫੂਡ ਸਟਾਲਾਂ ’ਤੇ ਪ੍ਰਦਰਸ਼ਿਤ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫੂਡ ਸੇਫ਼ਟੀ ਐਕਟ ਤਹਿਤ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਤੋਂ ਬਿਨਾਂ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣਾ ਗੈਰ-ਕਾਨੂੰਨੀ ਹੈ।
ਇਹ ਵੀ ਪੜ੍ਹੋ- ਰੈੱਡ ਅਲਰਟ 'ਤੇ ਪੰਜਾਬ, ਜਲੰਧਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ 'ਤੇ ਕੀਤੀ ਪੁਲਸ ਦੀ ਤਾਇਨਾਤੀ
ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਨੂੰ ਜ਼ਮੀਨੀ ਪੱਧਰ ਤੋਂ ਲਾਗੂ ਕਰਨ ਲਈ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਲਏ ਗਏ ਸੈਂਪਲਾਂ ਨੂੰ ਜਾਂਚ ਲਈ ਸਟੇਟ ਲੈਬਾਰਟਰੀ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਟਰੈਫਿਕ ਪ੍ਰਬੰਧਾਂ ਨੂੰ ਲੈ ਕੇ ਪੁਲਸ ਨੇ ਚੁੱਕਿਆ ਵੱਡਾ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਹੈਰੋਇਨ ਤੇ ਨਾਜਾਇਜ਼ ਸ਼ਰਾਬ ਤੇ ਸਣੇ 2 ਮੁਲਜ਼ਮ ਆਏ ਪੁਲਸ ਅੜਿੱਕੇ
NEXT STORY