ਕਪੂਰਥਲਾ (ਮਹਾਜਨ) : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿੰਗ, ਕਪੂਰਥਲਾ ਵੱਲੋਂ ਕਪੂਰਥਲਾ ਵਿਖੇ ਇਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੀ ਅਗਵਾਈ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ) ਵੱਲੋਂ ਕੀਤੀ ਗਈ, ਜਦਕਿ ਟੀਮ ਵਿੱਚ ਰਮਨ ਵਿਰਦੀ, ਫੂਡ ਸੇਫਟੀ ਅਫ਼ਸਰ ਵੀ ਸ਼ਾਮਲ ਸਨ। ਚੈਕਿੰਗ ਦੌਰਾਨ ਸੁਲਤਾਨਪੁਰ ਲੋਧੀ ਸਥਿਤ ਇਕ ਹਲਵਾਈ ਦੀ ਦੁਕਾਨ ਤੋਂ ਮਿਠਾਈ ਦਾ ਸੈਂਪਲ ਲਿਆ ਗਿਆ ਅਤੇ ਇਕ ਕਰਿਆਨਾ ਸ਼ਾਪ ਤੋਂ ਵੀ 2 ਸੈਂਪਲ ਭਰੇ ਗਏ।
ਇਹ ਵੀ ਪੜ੍ਹੋ : ਬਿਹਾਰ ਪੇਪਰ ਲੀਕ ਮਾਮਲੇ 'ਚ ਵੱਡੀ ਕਾਰਵਾਈ, ਬਾਇਓਮੈਟ੍ਰਿਕ ਸੁਪਰਵਾਈਜ਼ਰ ਸਮੇਤ 3 ਗ੍ਰਿਫ਼ਤਾਰ
ਟੀਮ ਵੱਲੋਂ ਕਾਰੋਬਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਦੁਕਾਨ ’ਤੇ ਸਾਫ਼-ਸਫ਼ਾਈ ਰੱਖੀ ਜਾਵੇ ਅਤੇ ਸਾਮਾਨ ਕੇਵਲ ਪੱਕੇ ਬਿੱਲ ’ਤੇ ਹੀ ਲਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੱਸਿਆ ਗਿਆ ਕਿ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਕਲੀ ਰੰਗ ਦੀ ਵਰਤੋਂ ਨਹੀਂ ਕਰਨੀ ਹੈ ਅਤੇ ਕੇਵਲ ਸਾਫ਼-ਸੁਥਰੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ। ਸਮੂਹ ਫੂਡ ਕਾਰੋਬਾਰੀਆਂ ਨੂੰ ਆਪਣੇ ਸਲਾਨਾ ਟਰਨਓਵਰ ਅਨੁਸਾਰ ਫੂਡ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਨੂੰ ਦੱਸਿਆ ਗਿਆ ਕਿ ਐੱਫ.ਐੱਸ.ਐੱਸ.ਏ.ਆਈ ਦੇ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਡੇਢ ਕਰੋੜ ਰੁਪਏ ਤੱਕ ਦੇ ਸਲਾਨਾ ਟਰਨਓਵਰ ਵਾਲੇ ਫੂਡ ਕਾਰੋਬਾਰੀਆਂ ਲਈ ਰਜਿਸਟ੍ਰੇਸ਼ਨ ਅਤੇ ਡੇਢ ਕਰੋੜ ਤੋਂ ਵੱਧ ਦੇ ਟਰਨਓਵਰ ਵਾਲਿਆਂ ਲਈ ਫੂਡ ਲਾਇਸੈਂਸ ਲੈਣਾ ਲਾਜ਼ਮੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ, ਕਪੂਰਥਲਾ ਨੇ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ ਗੁਣਵੱਤਾ ਵਾਲਾ ਕੱਚਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਅਤੇ ਸਵੱਛ ਵਾਤਾਵਰਣ ਵਿਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ, ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ ਝੁਲਸਿਆ ਕੌਂਸਲਰ
NEXT STORY