ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)- ਗੜੀ ਮੁਹੱਲਾ ਉੜਮੁੜ ਵਿਚ ਇਕ ਬਿਊਟੀ ਪਾਰਲਰ ਦੀ ਦੁਕਾਨ ਵਿਚ ਜਬਰੀ ਦਾਖ਼ਲ ਹੋ ਕੇ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਉਸ ਦੇ ਤਾਏ, ਤਾਈ ਅਤੇ ਭਰਾ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਸਤਨਾਮ ਕੌਰ ਪੁੱਤਰੀ ਨਿਰਮਲ ਚੰਦ ਦੇ ਬਿਆਨ ਦੇ ਆਧਾਰ 'ਤੇ ਤਾਏ ਬ੍ਰਹਮ ਦਾਸ ਪੁੱਤਰ ਦਲੀਪ ਚੰਦ, ਤਾਈ ਸੇਵਾ ਕੌਰ, ਤਾਏ ਦੇ ਲੜਕੇ ਬਾਲ ਕ੍ਰਿਸ਼ਨ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਸਤਨਾਮ ਕੌਰ ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਦੀ ਦੁਕਾਨ ਅਤੇ ਮਕਾਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਇਸੇ ਰੰਜਿਸ਼ ਦੇ ਚਲਦਿਆਂ ਉਨ੍ਹਾਂ ਨੇ 6 ਮਾਰਚ ਦੀ ਸ਼ਾਮ ਨੂੰ ਉਸ ਦੀ ਦੁਕਾਨ ਵਿਚ ਜਬਰੀ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕਰਦੇ ਹੋਏ ਕਮੀਜ਼ ਪਾੜ ਕੇ ਉਸ ਦੀ ਲੱਜਿਆ ਭੰਗ ਕਰਨ ਦੀ ਕੋਸ਼ਿਸ਼ ਕੀਤੀ ਅਤੇ ਤੋੜਭੰਨ ਕਰਦੇ ਹੋਏ ਉਸ ਦਾ ਸਾਮਾਨ ਦੁਕਾਨ ਵਿੱਚੋਂ ਬਾਹਰ ਸੁੱਟ ਦਿੱਤਾ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਤੇਜ਼ ਹਵਾਵਾਂ ਚੱਲਣ ਮਗਰੋਂ ਪੰਜਾਬ ਦਾ ਮੌਸਮ ਲਵੇਗਾ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਜਲੰਧਰ ਸ਼ਹਿਰ 'ਚ ਹੋਵੇਗਾ 2 ਲੱਖ ਘਰਾਂ ਦਾ ਸਰਵੇ, ਫਿਰ ਲੱਗਣਗੀਆਂ UID ਨੰਬਰ ਵਾਲੀਆਂ ਪਲੇਟਾਂ, ਜਾਣੋ ਕਿਉਂ
NEXT STORY