ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੀਆਂ ਅਸਥੀਆਂ ਐਤਵਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਜਲ ਪ੍ਰਵਾਹ ਕੀਤੀਆਂ ਗਈਆਂ।
ਇਸ ਮੌਕੇ ਉਨ੍ਹਾਂ ਦੇ ਭਤੀਜੇ ਅਤੇ ਸਿਆਸੀ ਸਕੱਤਰ ਰਹੇ ਮਨਜਿੰਦਰ ਸਿੰਘ ਮਨੀ ਲਾਡਲ,ਭਰਾ ਇੰਦਰਜੀਤ ਸਿੰਘ ਲਾਡਲ, ਰਣਜੀਤ ਸਿੰਘ, ਰਣਬੀਰ ਸਿੰਘ,ਜਸਵੰਤ ਸਿੰਘ ਅਲੀਪੁਰ, ਡੀ. ਐੱਸ. ਪੀ. ਪਾਲ ਸਿੰਘ,ਸੀਨੀਅਰ ਅਕਾਲੀ ਆਗੂ ਜਥੇਦਾਰ ਮੋਹਨ ਸਿੰਘ ਢਾਹੇ,ਪੰਜਾਬ ਐੱਡ ਚੰਡੀਗੜ੍ਹ ਪੱਤਰਕਾਰ ਯੂਨੀਅਨ ਅਨੰਦਪੁਰ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਪਾਲ ਸਿੰਘ ਸੁੱਖੂ, ਸਰਪੰਚ ਤੀਰਥ ਸਿੰਘ, ਰਵਿਇੰਦਰ ਸਿੰਘ ਨੰਬਰਦਾਰ, ਜਸਪਾਲ ਸਿੰਘ, ਸੁਰਿੰਦਰ ਸਿੰਘ ਮਟੋਰ, ਡਾ. ਰਾਮ ਆਸਰਾ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ ਗੱਜਪੁਰ,ਮਨਜਿੰਦਰ ਸਿੰਘ ਬਰਾੜ, ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਸਮੇਤ ਅਕਾਲੀ ਵਰਕਰ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ: ਇੰਡੀਗੋ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ! ਯਾਤਰੀਆਂ ਨੂੰ ਦਿੱਤੀ ਖ਼ਾਸ ਸਹੂਲਤ
ਮਨਜਿੰਦਰ ਸਿੰਘ ਮਨੀ ਨੇ ਦੱਸਿਆ ਕਿ ਸਾਬਕਾ ਮੰਤਰੀ ਤਾਰਾ ਸਿੰਘ ਲਾਡਲ ਦਾ ਭੋਗ 13 ਦਸੰਬਰ ਨੂੰ ਸਵੇਰੇ 10 ਵਜੇ ਲਾਡਲ ਪਿੰਡ ਵਿਖੇ ਪਵੇਗਾ। ਉਪਰੰਤ ਅੰਤਿਮ ਅਰਦਾਸ ਦੁਪਿਹਰ 12 ਤੋਂ 1.30 ਵਜੇ ਤੱਕ ਗੁਰਦੁਆਰਾ ਟਿੱਬੀ ਸਾਹਿਬ ਰੋਪੜ ਵਿਖੇ ਹੋਵੇਗੀ ਜਿੱਥੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਖ਼ੁਲਾਸਾ! ਦਰਿੰਦਾ ਬੋਲਿਆ ਨੀਅਤ ਬਦਲੀ ਤਾਂ...
ਜਲੰਧਰ ਨਿਗਮ ’ਚ ਕਰੋੜਾਂ ਦੇ ਕੰਮ ਸਿਰਫ਼ 8-10 ਠੇਕੇਦਾਰਾਂ ਨੂੰ ਹੀ ਸੌਂਪੇ, ਚੰਡੀਗੜ੍ਹ ਪਹੁੰਚੀ ਸ਼ਿਕਾਇਤ
NEXT STORY