ਰੂਪਨਗਰ (ਵਿਜੇ ਸ਼ਰਮਾ)-ਜ਼ਿਲ੍ਹਾ ਪੁਲਸ ਰੂਪਨਗਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਦੇਹ ਵਪਾਰ ਨਾਲ ਸਬੰਧਤ ਇਕ ਮਾਮਲੇ ਦੀ ਜਾਂਚ ’ਚ ਸੰਮਨ ਜਾਰੀ ਕੀਤੇ ਹਨ। ਉੱਪ ਪੁਲਸ ਕਪਤਾਨ ਸਬ ਡਿਵੀਜ਼ਨ ਰੂਪਨਗਰ ਨੇ ਸੰਮਨ ਜਾਰੀ ਕਰਕੇ ਸੰਦੋਆ ਨੂੰ 22 ਜੂਨ ਨੂੰ ਸਵੇਰੇ 11 ਵਜੇ ਆਪਣੇ ਦਫ਼ਤਰ ’ਚ ਪੇਸ਼ ਹੋਣ ਲਈ ਹੁਕਮ ਦਿੱਤੇ ਹਨ। ਚੇਤੇ ਰਹੇ ਐੱਸ. ਐੱਸ. ਪੀ. ਰੂਪਨਗਰ ਦੇ ਹੁਕਮ ਅਨੁਸਾਰ ਮੁਕੱਦਮਾ ਨੰ. 32 ਜੇਰੇ ਧਾਰਾ 3, 4, 5 ਇਮੋਰਲ ਟ੍ਰੈਫਿਕ ਪ੍ਰੋਵੈਸ਼ਨ ਐਕਟ 1956 ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਸਬੰਧ ’ਚ ਮੁੱਖ ਅਫ਼ਸਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਅਤੇ ਇੰਚਾਰਜ ਵੂਮੈਨ ਸੈਲ ਰੂਪਨਗਰ ਇਸ ਐੱਸ. ਆਈ. ਟੀ. ’ਚ ਸ਼ਾਮਲ ਹਨ।
ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
NEXT STORY