ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਟਰੈਵਲ ਏਜੰਟ ਸੁਖਦੇਵ ਸਿੰਘ ਅਤੇ ਟਰੈਵਲ ਏਜੰਟ ਪ੍ਰੀਤਮ ਸਿੰਘ ਵਾਸੀ ਸਰਾਈਂ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ 4 ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਲੇਸ਼ੀਆ ਭੇਜਣ ਦੇ ਨਾਂ ’ਤੇ 4,43,670 ਰੁਪਏ ਦੀ ਠੱਗੀ ਮਾਰਨ ’ਤੇ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਉਕਤ ਟਰੈਵਲ ਏਜੰਟਾਂ ਵੱਲੋਂ ਰਾਕੇਸ਼ ਕੁਮਾਰ, ਸਰੂਪ ਸਿੰਘ, ਦਿਆਲ ਸਿੰਘ ਤਿੰਨੇ ਵਾਸੀ ਸੋਸਪੁਰ ਤੇ ਰਜਿੰਦਰ ਸਿੰਘ ਵਾਸੀ ਉੱਚੀ ਬੱਸੀ ਨੂੰ ਵਿਦੇਸ਼ ਭੇਜਣ ਲਈ ਪੈਸੇ ਲਏ ਸਨ। ਇਸ ਸਬੰਧੀ ਸ਼ਿਕਾਇਤ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਕੀਤੀ ਗਈ ਸੀ। ਜਿਸ ਦੀ ਜਾਂਚ ਡੀ. ਐੱਸ. ਪੀ. ਦਸੂਹਾ ਵੱਲੋਂ ਕੀਤੀ ਗਈ। ਜਾਂਚ ਕਰਨ ਉਪਰੰਤ 2 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ 'ਆਪ' 'ਚ ਹੋਏ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ 'ਆਪ' 'ਚ ਹੋਏ ਸ਼ਾਮਲ
NEXT STORY