ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਸਟੇਸ਼ਨ ਵਿਖੇ ਐੱਸ. ਐੱਸ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਹੁਕਮਾਂ 'ਤੇ ਇਕ ਵਿਅਕਤੀ ਖ਼ਿਲਾਫ਼ ਰੇਲਵੇ’ਚ ਨੌਕਰੀ ਦਿਵਾਉਣ ਦਾ ਝਾਂਸਾ ਲੱਖਾਂ ਰੁਪਏ ਦੀ ਠੱਗੀ ਮਾਰਨ 'ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਹੈ ਕਿ ਜਸਵੰਤ ਸਿੰਘ ਪੁੱਤਰ ਸ਼ੰਕਰ ਦਾਸ ਅਤੇ ਜਸਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀਆਨ ਪਿੰਡ ਮਹੱਦਪੁਰ ਵੱਲੋਂ ਐੱਸ. ਐੱਸ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਦਿੱਤੇ ਆਪਣੇ ਸ਼ਿਕਾਇਤ ਪੁੱਤਰ ਰਾਹੀਂ ਦੱਸਿਆ ਹੈ ਕਿ ਸੋਨੂੰ ਵਾਲੀਆ ਉਰਫ਼ ਹਰਪ੍ਰੀਤ ਵਾਲੀਆ ਪੁੱਤਰ ਧਰਮ ਸਿੰਘ ਵਾਸੀ ਮਾਨ ਨਗਰ ਡੇਰਾ ਰੋੜ ਬਟਾਲਾ ਥਾਨਾਂ ਸਿਵਲ ਲਾਈਨ ਬਟਾਲਾ ਨੇ ਉਨ੍ਹਾਂ ਨੂੰ ਰੇਲਵੇ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 10 ਲੱਖ 15 ਹਜ਼ਾਰ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਅਹਿਮ! 15 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਪੜ੍ਹੋ Latest ਅਪਡੇਟ
ਜਿਸ 'ਤੇ ਕਾਰਵਾਈ ਕਰਦੇ ਹੋਏ ਐੱਸ. ਐੱਸ. ਪੀ. ਹੁਸ਼ਿਆਰਪੁਰ ਨੇ ਇਸ ਦੀ ਜਾਂਚ ਲਈ ਡੀ. ਐੱਸ. ਪੀ. ਮੁਕੇਰੀਆਂ ਨੂੰ ਨਿਯੁਕਤ ਕੀਤਾ, ਜਿਨ੍ਹਾਂ ਵੱਲੋਂ ਜਾਂਚ ਕਰਕੇ ਇਸ ਦੀ ਜਾਂਚ ਰਿਪੋਰਟ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸੌਂਪਣ ਪਿੱਛੋਂ ਹਾਜੀਪੁਰ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਹੁਕਮਾਂ 'ਤੇ ਸੋਨੂੰ ਵਾਲੀਆ ਉਰਫ਼ ਹਰਪ੍ਰੀਤ ਵਾਲੀਆ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਨਾ ਕਰਿਓ ਹੁਣ ਇਹ ਗਲਤੀ, ਗਲੀ-ਮੁਹੱਲਿਆਂ 'ਚ ਵੀ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਬਸ ਸਟੈਂਡ ‘ਤੇ ਚਲਾਇਆ ਗਿਆ ਕਾਸੋ ਆਪਰੇਸ਼ਨ
NEXT STORY