ਜਲੰਧਰ (ਵਰੁਣ)-ਗਾਂਧੀ ਕੈਂਪ ਦੀ ਇਕ ਔਰਤ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ 6 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਏਜੰਟ ਵਿਰੁੱਧ ਮਾਮਲਾ ਦਰਜ ਕੀਤਾ ਹੈ। ਦੋਵਾਂ ’ਚੋਂ ਕਿਸੇ ਨੂੰ ਵੀ ਅਜੇ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਗਾਂਧੀ ਕੈਂਪ ਦੀ ਰਹਿਣ ਵਾਲੀ ਪ੍ਰੀਤ ਨੇ ਦੱਸਿਆ ਕਿ ਉਸ ਨੇ ਹਰਦੀਪ ਸਿੰਘ ਅਤੇ ਉਸ ਦੀ ਪਤਨੀ ਅਰਨਜੀਤ ਕੌਰ, ਜੋਕਿ ਅਦਾਲਤ ਕੰਪਲੈਕਸ ਦੇ ਸਾਹਮਣੇ ਇਮੀਗ੍ਰੇਸ਼ਨ ਦਫ਼ਤਰਾਂ ’ਚ ਕੰਮ ਕਰਦੇ ਹਨ, ਨਾਲ ਸੋਸ਼ਲ ਮੀਡੀਆ ’ਤੇ ਸੰਪਰਕ ਕੀਤਾ ਸੀ। ਜਦੋਂ ਉਸ ਨੇ ਉਨ੍ਹਾਂ ਨਾਲ ਵਿਦੇਸ਼ ਜਾਣ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਨੇ 6 ਲੱਖ ਰੁਪਏ ਦੀ ਮੰਗ ਕੀਤੀ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਸ ਨੇ ਹਰਦੀਪ ਸਿੰਘ ਅਤੇ ਉਸ ਦੀ ਪਤਨੀ ਨੂੰ 6 ਲੱਖ ਰੁਪਏ, ਉਸ ਦਾ ਪਾਸਪੋਰਟ ਅਤੇ ਹੋਰ ਦਸਤਾਵੇਜ਼ ਦਿੱਤੇ ਪਰ ਕਾਫੀ ਸਮੇਂ ਬਾਅਦ ਵੀ ਉਸ ਦਾ ਵੀਜ਼ਾ ਨਹੀਂ ਆਇਆ। ਜਦੋਂ ਉਹ ਆਪਣੀ ਫਾਈਲ ਬਾਰੇ ਪੁੱਛਣ ਲਈ ਉਨ੍ਹਾਂ ਦੇ ਦਫਤਰ ਗਈ, ਤਾਂ ਉਹ ਦੇਰੀ ਨਾਲ ਉਸਨੂੰ ਵਾਪਸ ਭੇਜ ਦਿੰਦੇ ਸਨ।
ਇਹ ਵੀ ਪੜ੍ਹੋ: ਵੋਟਾਂ ਵਿਚਾਲੇ ਜਲੰਧਰ ਸ਼ਹਿਰ ਵਿਚ ਵੱਡਾ ਧਮਾਕਾ, ਇਕ ਦੀ ਮੌਤ
ਉਸ ਨੇ ਦੋਸ਼ ਲਾਇਆ ਕਿ ਕਾਫੀ ਸਮਾਂ ਬੀਤਣ ਤੋਂ ਬਾਅਦ ਵੀ ਉਨ੍ਹਾਂ ਨੇ ਪੈਸੇ ਵਾਪਸ ਨਹੀਂ ਕੀਤੇ ਅਤੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰੀਤ ਨੇ ਸੀਨੀਅਰ ਪੁਲਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਤੋਂ ਬਾਅਦ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਅਰਨਜੀਤ ਕੌਰ ਵਿਰੁੱਧ ਮਾਮਲਾ ਦਰਜ ਕਰ ਲਿਆ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ
ਜਲੰਧਰ ਵਿਖੇ ਰਾਸ਼ਟਰੀ ਲੋਕ ਅਦਾਲਤ 'ਚ 47,702 ਕੇਸਾਂ ਵਿਚੋਂ 46,813 ਮਾਮਲਿਆਂ ਦਾ ਕੀਤਾ ਨਿਪਟਾਰਾ
NEXT STORY