ਕਪੂਰਥਲਾ (ਮਹਾਜਨ, ਭੂਸ਼ਣ, ਮਲਹੋਤਰਾ)-ਵਿਦੇਸ਼ ਭੇਜਣ ਦੇ ਨਾਮ ’ਤੇ ਦੋ ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੋ ਭਰਾਵਾਂ ਸਮੇਤ 3 ਟ੍ਰੈਵਲ ਏਜੰਟਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਪੀੜਤ ਅਜੈ ਮਹਾਜਨ ਪੁੱਤਰ ਪ੍ਰੇਮ ਮਹਾਜਨ ਵਾਸੀ ਮਾਡਲ ਟਾਊਨ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਉਸ ਨੂੰ ਸਾਈਪ੍ਰਸ ਭੇਜਣ ਲਈ ਟ੍ਰੈਵਲ ਏਜੰਟ ਸੁਖਪ੍ਰੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਕੁਲਾਰ ਸ਼ਾਹਕੋਟ ਨੇ 5.5 ਲੱਖ ਰੁਪਏ ਵੱਖ-ਵੱਖ ਟ੍ਰਾਂਜੈਕਸ਼ਨਾਂ ਰਾਹੀਂ ਲਏ ਪਰ ਉਸ ਤੋਂ ਬਾਅਦ ਉਸ ਨੂੰ ਵਿਦੇਸ਼ ਨਹੀਂ ਭੇਜਿਆ, ਜਿਸ ਤੋਂ ਬਾਅਦ 28 ਨਵੰਬਰ 2024 ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, ਇਹ ਜ਼ਿਲ੍ਹੇ ਰਹਿਣ ਸਾਵਧਾਨ, ਕਿਸਾਨਾਂ ਲਈ...
ਇਸ ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਥਾਣਾ ਸਿਟੀ ਪੁਲਸ ਨੇ ਟ੍ਰੈਵਲ ਏਜੰਟ ਸੁਖਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਉੱਥੇ ਹੀ ਦੂਜੇ ਮਾਮਲੇ ’ਚ ਪੀੜਤ ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੁਹੱਲਾ ਕਿਲੇਵਾਲਾ ਕਪੂਰਥਲਾ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਦਲਜੀਤ ਸਿੰਘ ਉਰਫ਼ ਜੀਤਾ ਦੋਵੇਂ ਪੁੱਤਰ ਪ੍ਰੇਮ ਸਿੰਘ ਵਾਸੀ ਸ਼ਾਹਕੋਟ ਨੇ ਉਸ ਨੂੰ ਪੋਲੈਂਡ ਭੇਜਣ ਲਈ ਦਸਤਾਵੇਜ਼ਾਂ ਸਮੇਤ ਉਸ ਤੋਂ 1.06 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਨ੍ਹਾਂ ਨੇ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੀੜਤ ਅਮਨਦੀਪ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਪੁਲਸ ਨੇ ਦੋਵਾਂ ਮੁਲਜ਼ਮਾਂ ਮਨਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਖ਼ਿਲ਼ਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਵਲ ਹਸਪਤਾਲ 'ਚ ਤਾਇਨਾਤ ਰੇਡੀਓਲਾਜਿਸਟ ਡਾਕਟਰ ਤੇ EMO ਡਾਕਟਰ ’ਤੇ ਲੱਗੇ ਗੰਭੀਰ ਦੋਸ਼
NEXT STORY