ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੋ ਮਹਿਲਾਵਾਂ ਸਮੇਤ ਚਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਕਿਸ਼ਨ ਸਿੰਘ ਵਾਲਾ ਥਾਣਾ ਫੱਤੂਢੀਂਗਾ ਕਪੂਰਥਲਾ ਨੇ ਐੱਸ. ਐੱਸ. ਪੀ. ਗੌਰਵ ਤੂਰਾ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਹ ਆਪਣੇ ਪੁੱਤਰ ਅਤੇ ਪਤਨੀ ਨੂੰ ਵਿਦੇਸ਼ ਭੇਜਣਾ ਚਾਹੁੰਦਾ ਸੀ।
ਉਸ ਨੇ ਦੋਸ਼ ਲਗਾਇਆ ਕਿ ਦਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਫੋਕਲ ਪੁਆਇੰਟ, ਲੁਧਿਆਣਾ, ਜਗਵੀਰ ਸਿੰਘ, ਮਾਹੀ ਸ਼ਰਮਾ ਅਤੇ ਰੀਆ ਸ਼ਰਮਾ, ਜਿਨ੍ਹਾਂ ਦਾ ਦਫ਼ਤਰ ਇਨੋਵਾ ਐਂਟਰਪ੍ਰਾਈਜ਼, ਆਰ. ਕੇ. ਰੋਡ, ਚੀਮਾ ਚੌਕ, ਮੋਤੀ ਨਗਰ, ਲੁਧਿਆਣਾ ਵਿਖੇ ਹੈ, ਨੇ ਉਸ ਦੇ ਪੁੱਤਰ ਅਤੇ ਪਤਨੀ ਨੂੰ ਵਿਦੇਸ਼ ਭੇਜਣ ਦਾ ਵਾਅਦਾ ਕਰਕੇ 12.50 ਲੱਖ ਰੁਪਏ ਦੀ ਠੱਗੀ ਮਾਰੀ ਹੈ। 12.50 ਲੱਖ ਰੁਪਏ ਮਿਲਣ ਤੋਂ ਬਾਅਦ ਵੀ ਮੁਲਜ਼ਮਾਂ ਨੇ ਮੇਰੇ ਪੁੱਤਰ ਅਤੇ ਪਤਨੀ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ 12.50 ਲੱਖ ਰੁਪਏ ਵਾਪਸ ਕੀਤੇ। ਇਸ ਕਾਰਨ ਮੈਨੂੰ ਇਨਸਾਫ਼ ਲਈ ਐੱਸ. ਐੱਸ. ਪੀ. ਕੋਲ ਅਪੀਲ ਕਰਨੀ ਪਈ। ਐੱਸ. ਐੱਸ. ਪੀ. ਕਪੂਰਥਲਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਜਾਂਚ ਦੇ ਹੁਕਮ ਦਿੱਤੇ। ਜਾਂਚ ਦੌਰਾਨ ਮੁਲਜ਼ਮ ਦਵਿੰਦਰ ਸਿੰਘ, ਜਗਵੀਰ ਸਿੰਘ, ਮਾਹੀ ਸ਼ਰਮਾ ਅਤੇ ਰੀਆ ਸ਼ਰਮਾ ਵਿਰੁੱਧ ਸਾਰੇ ਇਲਜਾਮ ਸੱਚ ਪਾਏ ਗਏ, ਜਿਸ ਦੇ ਆਧਾਰ ’ਤੇ ਚਾਰਾਂ ਮੁਲਜਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੀ ਮਹਿਲਾ ਅਫ਼ਸਰ ਧਨਪ੍ਰੀਤ ਕੌਰ ਖ਼ਿਲਾਫ਼ ਜਲੰਧਰ ਦੀ ਅਦਾਲਤ ਵੱਲੋਂ ਜ਼ਮਾਨਤੀ ਵਾਰੰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦੀ ਮਹਿਲਾ ਅਫ਼ਸਰ ਧਨਪ੍ਰੀਤ ਕੌਰ ਖ਼ਿਲਾਫ਼ ਜਲੰਧਰ ਦੀ ਅਦਾਲਤ ਵੱਲੋਂ ਜ਼ਮਾਨਤੀ ਵਾਰੰਟ ਜਾਰੀ
NEXT STORY