ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਨੌਜਵਾਨ ਨੂੰ ਅਰਮਾਨੀਆ ਭੇਜਣ ਦਾ ਝਾਂਸਾ ਦੇ ਕੇ 2.80 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਏਜੰਟ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਦੀਪ ਦਵਿੰਦਰ ਪੁੱਤਰ ਸੁਰਿੰਦਰ ਪਾਲ ਵਾਸੀ ਪਿੰਡ ਔੜ ਨੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਨਿਰਮਲ ਸਿੰਘ ਪੁੱਤਰ ਤੀਰਥ ਸਿੰਘ ਵਾਸੀ ਪਿੰਡ ਅਮਰਗੜ ਤਹਿਸੀਲ ਨਵਾਂਸ਼ਹਿਰ ਪੋਲੈਂਡ ’ਚ ਰਹਿੰਦਾ ਹੈ ਅਤੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਧੰਦਾ ਕਰਦਾ ਹੈ। ਉਸ ਨੇ ਨਿਰਮਲ ਨਾਲ ਵਿਦੇਸ਼ ਜਾਣ ਦੀ ਗੱਲ ਕੀਤੀ, ਉਸ ਸਮੇਂ ਉਹ ਅਰਮਾਨੀਆ ਵਿਚ ਸੀ। ਉਸ ਨੇ ਉਸ ਦੇ ਪਰਿਵਾਰ ਨਾਲ 1.50 ਲੱਖ ਰੁਪਏ ’ਚ ਅਰਮਾਨੀਆ ਭੇਜਣ ਲਈ ਗੱਲਬਾਤ ਕੀਤੀ।
ਇਸ ਤੋਂ ਬਾਅਦ ਉਸ ਨੇ ਕਿਹਾ ਕਿ ਉਹ ਉਸ ਨੂੰ ਅਰਮਾਨੀਆ ਭੇਜ ਦੇਵੇਗਾ, ਜਿਸ ਲਈ 1.22 ਲੱਖ ਰੁਪਏ ਹੋਰ ਵਸੂਲੇ ਜਾਣਗੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਗੱਲਬਾਤ ਤੋਂ ਬਾਅਦ ਉਸ ਨੇ ਉਸ ਦੇ ਖ਼ਾਤੇ ’ਚ 2.30 ਲੱਖ ਰੁਪਏ ਜਮ੍ਹਾ ਕਰਵਾ ਦਿੱਤੇ। ਉਕਤ ਏਜੰਟ ਨੇ ਉਸ ਨੂੰ ਅਰਮਾਨੀਆ ਦਾ ਵੀਜ਼ਾ ਭੇਜ ਦਿੱਤਾ। ਉਸ ਨੂੰ ਅਰਮਾਨੀਆ ਵਿਚ ਇਕ ਗਊ ਫਾਰਮ ’ਤੇ ਵੀ ਕੰਮ ਕਰਨਾ ਪੈਂਦਾ ਸੀ, ਜਿਸ ਲਈ ਉਸ ਨੂੰ ਕੋਈ ਮਜ਼ਦੂਰੀ ਨਹੀਂ ਮਿਲਦੀ ਸੀ। ਉੱਥੋਂ ਦੀ ਪੁਲਸ ਨੇ ਜ਼ਿਆਦਾ ਰੁਕਣ ਕਾਰਨ ਉਸ ਨੂੰ ਫਡ਼ ਲਿਆ ਅਤੇ ਭਾਰਤ ਵਾਪਸ ਭੇਜ ਦਿੱਤਾ। ਉਸ ਨੇ ਦੱਸਿਆ ਕਿ ਉਹ ਘਰੋਂ ਪੈਸੇ ਲੈ ਕੇ ਭਾਰਤ ਪਰਤਿਆ।
ਇਹ ਵੀ ਪੜ੍ਹੋ : ਅਮਰੀਕਾ ਜਾਣ ਦੇ ਚਾਅ 'ਚ ਖ਼ਰਚੇ 25 ਲੱਖ ਰੁਪਏ, ਫਿਰ ਇੰਝ ਗਾਇਬ ਕਰਵਾ 'ਤਾ ਨੌਜਵਾਨ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ ਅਰਮਾਨੀਆ ਭੇਜ ਕੇ ਉਸ ਨਾਲ ਠੱਗੀ ਮਾਰੀ ਹੈ। ਉਸ ਦੇ ਏਜੰਟ ਨੂੰ ਪੈਸੇ ਦੇਣ ਤੋਂ ਇਲਾਵਾ ਕੁੱਲ 2.80 ਲੱਖ ਰੁਪਏ ਖਰਚ ਹੋਏ ਹਨ, ਜਿਸ ਨੂੰ ਵਾਪਸ ਕੀਤਾ ਜਾਵੇ ਅਤੇ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਕਤ ਸ਼ਿਕਾਇਤ ਦੀ ਪੜਤਾਲ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਔੜ ਪੁਲਸ ਨੇ ਮੁਲਜ਼ਮ ਏਜੰਟ ਨਿਰਮਲ ਸਿੰਘ ਪੁੱਤਰ ਤੀਰਥ ਰਾਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨ ਨੇ ਕੈਨੇਡਾ 'ਚ ਗੱਡੇ ਝੰਡੇ, ਪੁਲਸ 'ਚ ਭਰਤੀ ਹੋ ਕੇ ਚਮਕਾਇਆ ਨਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੰਘਣੀ ਧੁੰਦ ਦੀ ਚਿਤਾਵਨੀ ਵਿਚਾਲੇ ਪੰਜਾਬ ’ਚ ਅਲਰਟ ਜਾਰੀ, ਅਗਲੇ ਦਿਨਾਂ ’ਚ ਰੰਗ ਵਿਖਾਏਗੀ ਧੁੰਦ
NEXT STORY